ਹੁਸ਼ਿਆਰਪੁਰ(ਅਸ਼ਵਨੀ)-ਫਗਵਾੜਾ ਰੋਡ 'ਤੇ ਸਥਿਤ ਮੁਹੱਲਾ ਸੁੰਦਰ ਨਗਰ ਦੀ 14 ਸਾਲਾ ਲੜਕੀ ਨੂੰ ਅਗਵਾ ਕੀਤੇ ਜਾਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਜਲੰਧਰ ਦੇ ਇਕ ਨੌਜਵਾਨ ਸੋਨੂੰ ਖਿਲਾਫ਼ ਧਾਰਾ 363, 366-ਏ ਤਹਿਤ ਕੇਸ ਦਰਜ ਕੀਤਾ ਹੈ। ਲੜਕੀ ਦੀ ਮਾਤਾ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਸੀ ਕਿ ਉਸਦੀ ਲੜਕੀ ਜੋ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ, ਨੂੰ ਸੋਨੂੰ ਨੇ ਬਹਿਲਾ-ਫੁਸਲਾ ਕੇ ਅਗਵਾ ਕਰ ਲਿਐ। ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਪੁਲਸ ਵਲੋਂ ਲੜਕੀ ਦੀ ਬਰਾਮਦਗੀ ਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਬਰ-ਜ਼ਨਾਹ ਦੇ ਦੋਸ਼ 'ਚ ਗ੍ਰਿਫ਼ਤਾਰ
NEXT STORY