ਜਾਜਾ(ਸ਼ਰਮਾ)-ਪਿੰਡ ਜਾਜਾ ਦੀ ਮੁੱਖ ਸੜਕ 'ਤੇ ਗੰਦੇ ਨਾਲੇ ਵਿਚੋਂ ਇਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਉਮਰ ਲਗਭਗ 60-65 ਸਾਲ ਜਾਪਦੀ ਹੈ ਅਤੇ ਉਸਦੇ ਸਰੀਰ 'ਤੇ ਕੋਈ ਕੱਪੜਾ ਨਹੀਂ ਹੈ। ਟਾਂਡਾ ਪੁਲਸ ਦੇ ਏ. ਐੱਸ. ਆਈ. ਸਤਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਰਕਾਰੀ ਹਸਪਤਾਲ ਦਸੂਹਾ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਕਿਸਾਨਾਂ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ
NEXT STORY