ਬਠਿੰਡਾ (ਪ.ਪ.)- ਦਿ ਕਲਾਸ ਫੋਰ ਗੌਰਮਿਟ ਇੰਪਲਾਈਜ਼ ਯੂਨੀਅਨ ਦੇ ਜ਼ਿਲਾ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਵਿਚ ਸੈਂਕੜੇ ਦਰਜਾ ਚਾਰ ਕਰਮਚਾਰੀਆਂ ਨੇ ਚਿਲਡਰਨ ਪਾਰਕ ਵਿਖੇ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਅਤੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਟਾਲ-ਮਟੋਲ ਕਰਦੀ ਆ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦਰਜਾ ਚਾਰ ਕਰਮਚਾਰੀਆਂ ਦੀਆ ਮੰਗਾਂ ਨੂੰ ਛੇਤੀ ਹੱਲ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਵਲੋਂ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸਰਕਾਰ ਦੇ ਨਵੀਆਂ ਗੱਡੀਆਂ ਪਾਉਣ ਦੀ ਥਾਂ ਪ੍ਰਾਈਵੇਟ ਗੱਡੀਆਂ ਵਰਤਣ ਦੇ ਫੈਸਲੇ ਦੀ ਸਖਤ ਨਿਖੇਧੀ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਡਰਾਈਵਰਾਂ ਦੀਆਂ ਖਾਲੀ ਅਸਾਮੀਆਂ ਦੀ ਤੁਰੰਤ ਭਰਤੀ ਕੀਤੀ ਜਾਵੇ। ਧਰਨੇ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਐਲਾਨ ਕੀਤਾ ਕੇ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਅੰਗਹੀਣ ਲੋਕਾਂ ਨਾਲ ਸਰਕਾਰ ਵੱਲੋਂ ਕੀਤਾ ਗਿਆ ਕੋਝਾ ਮਜ਼ਾਕ (ਵੀਡੀਓ)
NEXT STORY