ਜਲੰਧਰ- ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਅਖਵਾਉਣ ਵਾਲੇ ਸਰਦਾਰ ਜਗਦੇਵ ਸਿੰਘ ਜੱਸੋਵਾਲ ਅੱਜਕਲ ਹਸਪਤਾਲ 'ਚ ਹਨ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਭਿਨੇਤਾ ਹਰਭਜਨ ਮਾਨ ਨੇ ਆਪਣੇ ਫੇਸਬੁੱਕ ਪੇਜ਼ 'ਤੇ ਦਿੱਤੀ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਵੀ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ ਪਰ ਉਦੋਂ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਸੀ। ਹੁਣ ਹਰਭਜਨ ਮਾਨ ਨੇ ਇਸ ਸਬੰਧੀ ਫਿਰ ਪੋਸਟ ਕਰਕੇ ਦੱਸਿਆ ਹੈ ਕਿ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੈ। ਉਹ ਇਸ ਸਮੇਂ ਡੀ. ਐੱਮ. ਸੀ. ਹਸਪਤਾਲ ਵਿਚ ਇਲਾਜ ਅਧੀਨ ਹਨ। ਹਰਭਜਨ ਮਾਨ ਨੇ ਅੱਗੇ ਦੱਸਿਆ ਕਿ ਜਦੋਂ ਉਹ ਜੱਸੋਵਾਲ ਜੀ ਨੂੰ ਮਿਲੇ ਤਾਂ ਉਨ੍ਹਾਂ ਨੇ ਮੈਨੂੰ ਖਾਣਾ ਖਵਾਉਣ ਲਈ ਆਖਿਆ।
ਉਨ੍ਹਾਂ ਅੱਗੇ ਲਿਖਿਆ ਕਿ ਦੋ ਮਹੀਨੇ ਪਹਿਲਾਂ ਉਹ ਜੱਸੋਵਾਲ ਜੀ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਘਰ ਗਏ ਨੂੰ ਬਹੁਤ ਲਾਡ ਲਡਾਇਆ ਸੀ ਅਤੇ ਬੜੇ ਹੀ ਪਿਆਰ ਨਾਲ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੀਆਂ ਅਜਿਹੀਆਂ ਸ਼ਖਸੀਅਤਾਂ ਦੇ ਦੁੱਖ ਵਿਚ ਸ਼ਰੀਕ ਹੁੰਦਿਆਂ ਸਾਨੂੰ ਸਾਰਿਆਂ ਨੂੰ ਮਿਲ ਕੇ ਅਰਦਾਸ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਮੁਸ਼ਕਿਲ ਨੂੰ ਘੱਟ ਕੀਤਾ ਜਾ ਸਕੇ।
ਟੋਲ ਪਲਾਜ਼ਾ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਿਕਾਂ ਨੇ ਵੀ ਖੋਲ੍ਹਿਆ ਮੋਰਚਾ
NEXT STORY