ਪਠਾਨਕੋਟ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਲੁਧਿਆਣਾ ਵਿਚ ਬਲਾਤਕਾਰ ਕਰਨ ਦੀ ਕੋਸ਼ਿਸ਼ ਤੋਂ ਬਾਅਦ ਜ਼ਿੰਦਾ ਸਾੜ ਕੇ ਮਾਰੀ ਗਈ ਲੜਕੀ ਦੀ ਵਾਰਦਾਤ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਇਸ ਸਮੇਂ ਬਣੇ ਹੋਏ ਹਨ ਉਸ ਤੋਂ ਤਾਂ ਇਹ ਹੀ ਜਾਪਦਾ ਹੈ ਕਿ ਪੰਜਾਬ ਨੂੰ ਅਲੀ ਬਾਬਾ ਚਾਲ੍ਹੀ ਚੋਰਾਂ ਨੇ ਘੇਰਿਆ ਹੋਇਆ ਹੈ।
ਇੰਨਾ ਹੀ ਨਹੀਂ ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਦਾ ਅਹਿਮਦ ਸ਼ਾਹ ਅਬਦਾਲੀ ਨਾਲ ਵੀ ਮੇਲ ਕੀਤਾ। ਇਥੇ ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਪਠਾਨਕੋਟ ਦੇ ਸੁਜਾਨਪੁਰ 'ਚ ਭਰਤੀ ਅਭਿਆਨ ਤਹਿਤ ਆਏ ਹੋਏ ਸਨ। ਇਸ ਦੌਰਾਨ ਲੋਕਾਂ ਦੇ ਉਤਸ਼ਾਹ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਅਜੇ ਕੁਝ ਦਿਨ ਪਹਿਲਾਂ ਤਾਂ ਜੱਸੋਵਾਲ ਜੀ ਮੈਨੂੰ ਲਾਡ-ਲਡਾ ਰਹੇ ਸਨ : ਹਰਭਜਨ ਮਾਨ (ਦੇਖੋ ਤਸਵੀਰਾਂ)
NEXT STORY