ਕਾਦੀਆਂ- ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿਖੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਸਬੇ 'ਚ 22 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਨਵੇਂ ਵਿਕਾਸ ਕਾਰਜ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਉਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਵਲੋਂ ਪੁਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਨੀਤੀ ਤੋਂ ਸੰਨਿਆਸ ਲੈਣ ਦੇ ਬਿਆਨ 'ਤੇ ਮੁੱਖ ਮੰਤਰੀ ਨੇ ਹੱਸਦੇ ਹੋਏ ਜਵਾਬ ਦਿੱਤਾ ਕਿ ਅੱਜ ਉਹ ਜਿਸ ਮੁਕਾਮ 'ਤੇ ਹਨ ਉਹ ਪਾਰਟੀ ਅਤੇ ਲੋਕਾਂ ਦਾ ਆਸ਼ੀਰਵਾਦ ਹੈ ਅਤੇ ਉਹ ਉਦੋਂ ਤੱਕ ਸੇਵਾ ਕਰਣਗੇ ਜਦੋਂ ਤੱਕ ਆਸ਼ੀਰਵਾਦ ਰਹੇਗਾ।
ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮਿੱਤਰ ਦੱਸਿਆ। ਸਰਦਾਰ ਬਾਦਲ ਨੇ ਕੈਪਟਨ ਵਲੋਂ ਉਨ੍ਹਾਂ ਦੀ ਉਮਰ ਖਿਲਾਫ ਦਿੱਤੇ ਬਿਆਨ 'ਤੇ ਆਪਣੀ ਪ੍ਰਤੀਕ੍ਰਮ ਦਿੱਤਾ। ਉਨ੍ਹਾਂ ਨੇ ਸੀ. ਪੀ. ਐਸ. ਅਵਿਨਾਸ਼ ਚੰਦਰ ਦੇ ਅਸਤੀਫੇ 'ਤੇ ਕਿਹਾ ਕਿ ਤਫਤੀਸ਼ ਚੱਲਣ 'ਤੇ ਕੋਈ ਦੋਸ਼ੀ ਨਹੀਂ ਹੁੰਦਾ ਅਤੇ ਜਦੋਂ ਤੱਕ ਕੋਈ ਦੋਸ਼ੀ ਸਾਬਿਤ ਨਹੀਂ ਹੁੰਦਾ ਉਦੋਂ ਤੱਕ ਅਸਤੀਫਾ ਦੇਣ ਦਾ ਕੋਈ ਮਤਲਬ ਨਹੀਂ।
ਪੀ. ਐੱਮ. ਸੀ. ਦੇ 10 ਮੈਂਬਰਾਂ ਦੀ ਚੋਣ ਰੱਦ
NEXT STORY