ਅੰਮ੍ਰਿਤਸਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 1984 ਦੇ ਦੰਗਾ ਪੀੜਤਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿਵਾਉਣ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਪਾਇਆ ਜਾਣ ਵਾਲਾ ਦਬਾਅ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੂੰ ਚੰਗਾ ਨਹੀਂ ਲੱਗਾ। ਉਹ ਕੱਲ ਬੀਬੀ ਦੇ ਇਸ ਬਿਆਨ ਨੂੰ ਲੈ ਕੇ ਆਪਣਾ ਪੱਖ ਰੱਖਣ ਜਾ ਰਹੇ ਹਨ। ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ 1984 ਦੇ ਸਿੱਖ ਦੰਗਾ ਪੀੜਤਾਂ ਨੂੰ ਮੁਆਵਜ਼ਾ ਤਾਂ ਮਿਲਣਾ ਚਾਹੀਦਾ ਹੈ ਪਰ ਇਸ ਦੇ ਨਾਲ-ਨਾਲ ਅੱਤਵਾਦ ਪੀੜਤਾਂ ਦੀ ਵੀ ਆਵਾਜ਼ ੁਚੁੱਕੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਬੀਬੀ ਲਕਸ਼ਮੀ ਕਾਂਤਾ ਚਾਵਲਾ ਇਕ-ਦੂਜੇ ਦੇ ਆਹਮੋ-ਸਾਹਮਣੇ ਹੋ ਗਏ ਹਨ। ਉਨ੍ਹਾਂ ਨੇ ਇਥੋਂ ਤਕ ਵੀ ਕਿਹਾ ਸੀ ਕਿ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਵਾਲਿਆਂ ਨੂੰ ਇਨਸਾਫ ਦੀ ਗੱਲ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਸੀ ਕਿ ਦਿੱਲੀ ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਬਾਅਦ ਹਜ਼ਾਰਾਂ ਨਿਰਦੋਸ਼ ਨਾਗਰਿਕ ਮਾਰੇ ਗਏ। ਪੰਜਾਬ ਵਿਚ 25 ਹਜ਼ਾਰ ਨਾਗਰਿਕ ਤੇ 4 ਹਜ਼ਾਰ ਤੋਂ ਜ਼ਿਆਦਾ ਸੁਰੱਖਿਆ ਕਰਮਚਾਰੀਆਂ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ। ਹਜ਼ਾਰਾਂ ਪਰਿਵਾਰਾਂ ਦੀ ਸੰਪਤੀ ਜਬਰੀ ਵੇਚ ਦਿੱਤੀ ਤੇ ਲੜਕੀਆਂ ਦੇ ਮਾਨ-ਸਨਮਾਨ ਨੂੰ ਵੀ ਠੇਸ ਪਹੁੰਚਾਈ। ਹਜ਼ਾਰਾਂ ਪਰਿਵਾਰਾਂ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ ਜਿਨ੍ਹਾਂ ਦੇ ਅੱਜ ਤੱਕ ਪੈਰ ਨਹੀਂ ਲੱਗ ਸਕੇ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਵੀ ਉਨ੍ਹਾਂ ਦੀ ਖੁੱਲ੍ਹ ਕੇ ਮਦਦ ਨਹੀਂ ਕਰ ਸਕੀਆਂ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਇਹ ਵੀ ਕਿਹਾ ਸੀ ਕਿ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਪੰਜਾਬ ਵਿਚ ਅੱਤਵਾਦ ਲਈ ਜ਼ਿੰਮੇਵਾਰ ਲੋਕਾਂ ਨੂੰ ਵੀ ਸਾਹਮਣੇ ਲਿਆਉਣ ਦੀ ਭੂਮਿਕਾ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਇਕ ਪਾਸੇ ਅੱਤਵਾਦੀਆਂ ਦੇ ਸਰਪ੍ਰਸਤ ਬਣੇ ਰਹੇ ਹੁਣ ਜਿੱਥੇ ਅੱਤਵਾਦੀਆਂ ਨੂੰ ਸ਼ਹੀਦ ਕਹਿ ਕੇ ਸਨਮਾਨਿਤ ਕਰ ਰਹੇ ਹਨ, ਉਥੇ ਉਨ੍ਹਾਂ ਦੇ ਮੂੰਹੋਂ ਦੰਗਾ ਪੀੜਤਾਂ ਨੂੰ ਸਜ਼ਾਵਾਂ ਦਿਵਾਉਣ ਦੀ ਗੱਲ ਜ਼ਿਆਦਾ ਜਚਦੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਚੰਗਾ ਹੋਵੇ ਜੇਕਰ ਭਾਰਤ ਅਤੇ ਪੰਜਾਬ ਸਰਕਾਰ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਤੇ ਅੱਤਵਾਦੀ ਤੇ ਦੰਗਾ ਪੀੜਤ ਪਰਿਵਾਰਾਂ ਦੀ ਇਕੋ ਜਿਹੀ ਸਹਾਇਤਾ ਕਰਨ ਪਰ ਹਰਸਿਮਰਤ ਕੌਰ ਬਾਦਲ ਵਲੋਂ ਇਕ ਵਾਰ ਫਿਰ ਅੱਤਵਾਦੀ ਪੀੜਤਾਂ ਦੇ ਮੁਆਵਜ਼ੇ ਦੀ ਗੱਲ ਛੱਡ ਕੇ ਦੰਗਾ ਪੀੜਤਾਂ ਨੂੰ ਹੀ ਮੁਆਵਜ਼ਾ ਦਿਵਾਉਣ ਲਈ 2 ਮਹੀਨਿਆਂ ਵਿਚ 3 ਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਨਾਲ ਮੁਲਾਕਾਤ ਕਰਨ ਨੂੰ ਚਾਵਲਾ ਨੇ ਗਵਾਰਾ ਨਹੀਂ ਸਮਝਿਆ। ਇਹ ਵੀ ਜ਼ਿਕਰਯੋਗ ਹੈ ਕਿ ਚੋਣ ਜ਼ਾਬਤੇ ਕਾਰਨ ਮੋਦੀ ਸਰਕਾਰ ਦੰਗਾ ਪੀੜਤਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਐਲਾਨ ਤੋਂ ਪਾਸਾ ਵੱਟ ਚੁੱਕੀ ਹੈ।
5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਇਕ ਵੀ ਉਪਲਬਧੀ ਨਹੀਂ : ਮਨਪ੍ਰੀਤ
NEXT STORY