ਅੰਮ੍ਰਿਤਸਰ- ਵੀਰਵਾਰ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਸਮੇਤ ਹੋਰ ਸਿੱਖ ਜੱਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ 1982 ਤੋਂ ਪੰਜਾਬ ਵਿਚੋਂ ਜ਼ਬਰੀ ਲਾਪਤਾ ਕੀਤੇ ਗਏ ਹਜ਼ਾਰਾਂ ਨੌਜਵਾਨਾਂ ਨੇ ਮਾਪਿਆਂ ਨੂੰ ਨਿਆਂ ਦਿਵਾਉਣ ਲਈ ਜੱਥੇਬੰਦੀਆਂ ਅਤੇ ਪੀੜਤ ਮਾਪੇ ਅਗਲੇ ਦਿਨਾਂ ਵਿਚ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਮਿਲਣ ਦੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਓਬਾਮਾ ਨਵੇਂ ਵਰ੍ਹੇ 'ਚ ਭਾਰਤ ਦੌਰੇ 'ਤੇ ਆ ਰਹੇ ਹਨ। ਜੰਮੂ-ਕਸ਼ਮੀਰ ਸੂਬੇ ਦੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਐਡਵੋਕੇਟ ਪ੍ਰਵੇਸ਼ ਇਮਰੋਜ਼ ਨੇ ਕਿਹਾ ਕਿ ਦੋਹਾਂ ਸੂਬਿਆਂ ਦੇ ਪੀੜਤ ਮਾਪਿਆਂ ਨੂੰ ਇੱਕਠੇ ਹੋ ਕੇ ਇਹ ਮਾਮਲਾ ਏਸ਼ੀਆਈ ਮੰਚ ਤੋਂ ਉਭਾਰਨਾ ਚਾਹੀਦਾ ਹੈ। ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਹੈ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਕੱਢੇ ਗਏ ਮੋਮਬੱਤੀ ਮਾਰਚ ਤੋਂ ਪਹਿਲਾਂ ਵੱਖ-ਵੱਖ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਮੁਖੀ ਜਸਟਿਸ ਅਜੀਤ ਸਿੰਘ ਬੈਂਸ (ਸੇਵਾ ਮੁਕਤ), ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ, ਕੰਵਰਪਾਲ ਸਿੰਘ, ਸਾਬਕਾ ਆਈ. ਏ. ਐੱਸ. ਅਧਿਕਾਰੀ ਗੁਰਤੇਜ ਸਿੰਘ, ਇਤਿਹਾਸਕਾਰ ਗੁਰਦਰਸ਼ਨ ਸਿੰਘ, ਜੰਮੂ-ਕਸ਼ਮੀਰ ਤੋਂ ਆਏ ਐਡਵੋਕੇਟ ਪ੍ਰਵੇਸ਼ ਇਮਰੋਜ਼, ਭਾਈ ਧਰਮ ਸਿੰਘ ਕਾਸ਼ਤੀਵਾਲ ਟਰੱਸਟ ਦੀ ਆਗੂ ਬੀਬੀ ਸੰਦੀਪ ਕੌਰ ਤੇ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ 1982 ਤੋਂ ਬਾਅਦ ਪੰਜਾਬ ਵਿਚ ਹਜ਼ਾਰਾਂ ਨੌਜਵਾਨਾਂ ਨੂੰ ਜ਼ਬਰੀ ਚੁੱਕ ਕੇ ਲਾਪਤਾ ਕਰ ਦਿੱਤਾ ਸੀ। ਉਨ੍ਹਾਂ 'ਤੇ ਅਣਮਨੁੱਖੀ ਤਸ਼ੱਦਦ ਕੀਤਾ ਗਾ ਅਤੇ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੋਈ ਸੀ। ਜਿਨ੍ਹਾਂ ਪਰਿਵਾਰਾਂ ਦੇ ਬੱਚੇ ਲਾਪਤਾ ਕਰ ਦਿੱਤੇ ਗਏ, ਉਹ ਪਰਿਵਾਰ ਅੱਜ ਵੀ ਆਪਣੇ ਬੱਚਿਆਂ ਨੂੰ ਬਾਰੇ ਜਾਣਨ ਲਈ ਯਤਨਸ਼ੀਲ ਹਨ ਪਰ ਸਰਕਾਰਾਂ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਸ ਲਈ ਵੀਰਵਾਰ ਦੀ ਇਕੱਤਰਤਾ ਵੱਲੋਂ ਨਿਆਂ ਦੀ ਪ੍ਰਾਪਤੀ ਲਈ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਗਿਆ।
ਗੁਰਬਾਣੀ ਛੇੜਛਾੜ ਮਾਮਲਾ : ਮਜੀਠੀਆ ਨੇ ਨਹੀਂ ਮੰਨਿਆ ਅਦਾਲਤ ਦਾ ਹੁਕਮ
NEXT STORY