ਰੋਮ-(ਕੈਂਥ)-ਇਟਲੀ 'ਚ ਵਧ ਰਹੀ ਪੰਜਾਬੀ ਭਾਈਚਾਰੇ ਦੀ ਆਮਦ ਨੇ ਜਿਥੇ ਇਟਲੀ ਦੇ ਸ਼ਹਿਰ ਜ਼ਿਲਿਆ ਨੂੰ ਪੰਜਾਬੀ ਜ਼ਿਲੇ ਬਣਾ ਦਿੱਤਾ ਹੈ, ਉਸ ਤਰ੍ਹਾਂ ਹੀ ਹੁਣ ਪੰਜਾਬੀ ਭਾਈਚਾਰਾ ਅਕਾਲ ਪੁਰਖ ਦੀ ਉਸਤਤੀ ਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਗੁਰੂ ਘਰਾਂ ਨੂੰ ਵੀ ਸਥਾਪਿਤ ਕਰਨ ਲਈ ਪਹਿਲ ਕਦਮੀ ਕਰ ਰਿਹਾ ਹੈ। ਇਸ ਸਮੇਂ ਇਟਲੀ 'ਚ ਸ਼ਹਿਰ ਕਨਚੈਲੇ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਗਤ ਸਭਾ ਮਨਚੈਲੇ ਏਡ ਅਰਨੋਨੇ ਦਾ ਉਤਘਾਟਨ ਸ਼ਰਧਾ ਭਾਵਨਾ ਨਾਲ ਕੀਤਾ ਗਿਆ।
ਜਿਸ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਤੇ ਬਾਣੀ ਦਾ ਆਨੰਦ ਮਾਣਿਆ। ਇਲਾਕੇ ਦੀਆਂ ਸੰਗਤਾਂ ਵਲੋਂ ਉਤਸ਼ਾਹ ਨਾਲ ਗੁਰਦੁਆਰਾ ਸਾਹਿਬ ਦੀ ਸੇਵਾ 'ਚ ਯੋਗਦਾਨ ਪਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਮੇਤ ਕਈ ਸਖਸ਼ੀਅਤਾਂ ਨੇ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ 7 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 21 ਦਸੰਬਰ ਦਿਨ ਐਤਵਾਰ ਨੂੰ ਨੂੰ ਪਾਏ ਜਾਣਗੇ। ਉਨ੍ਹਾਂ ਨੇ ਇਟਲੀ 'ਚ ਵੱਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਹੈ ਕਿ 21 ਦਸੰਬਰ ਨੂੰ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਅਤੇ ਬਾਣੀ ਦਾ ਲਾਹਾ ਪ੍ਰਾਪਤ ਕਰਨ।
ਪ੍ਰੇਮ ਵਿਆਹ ਤੋਂ 28 ਸਾਲਾਂ ਬਾਅਦ ਅਣਖ ਖਾਤਰ ਕੀਤਾ ਪਰਿਵਾਰ ਖਤਮ
NEXT STORY