ਫਰੀਦਕੋਟ-ਪੰਜਾਬ ਦੇ ਜ਼ਿਲਾ ਫਰੀਦਕੋਟ 'ਚ ਇਕ ਪ੍ਰੇਮੀ ਜੋੜੇ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫਰੀਦਕੋਟ ਦੀ ਰਹਿਣ ਵਾਲੀ ਵੀਰਪਾਲ ਕੌਰ ਵਿਆਹੁਤਾ ਹੈ ਅਤੇ ਉਸ ਦਾ ਇਕ ਬੱਚਾ ਵੀ ਹੈ। ਇਸ ਦੇ ਬਾਵਜੂਦ ਵੀ ਉਹ 16 ਸਾਲਾ ਪ੍ਰੇਮੀ ਨਾਲ ਘਰੋਂ ਭੱਜ ਗਈ।
ਇਸ ਤੋਂ ਬਾਅਦ ਵੀਰਪਾਲ ਦੇ ਪਰਿਵਾਰ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਈ ਤਾਂ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਪ੍ਰੇਮੀ ਜੋੜੇ ਨੂੰ ਕਾਬੂ ਕਰ ਲਿਆ ਗਿਆ। ਜ਼ਿਕਰਯੋਗ ਹੈ ਉਕਤ ਔਰਤ ਦਾ ਪਤੀ ਇਸ ਦੁੱਖ ਨੂੰ ਬਰਦਾਸ਼ਤ ਨਾ ਕਰ ਸਕਿਆ ਅਤੇ ਉਸ ਨੇ ਚੱਲਦੀ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਵੀ ਕੋਸਿਸ਼ ਵੀ ਕੀਤੀ। ਇਸ ਹਾਦਸੇ 'ਚ ਉਸ ਦੀ ਜਾਨ ਤਾਂ ਬਚ ਗਈ ਪਰ ਦੋਵੇਂ ਲੱਤਾਂ ਵੱਢੀਆਂ ਗਈਆਂ।
ਕਾਰਬਨ ਪੇਪਰ ਮਿੱਲ 'ਚੋਂ ਲੱਖਾਂ ਦਾ ਸਾਮਾਨ ਚੋਰੀ
NEXT STORY