ਅੰਮ੍ਰਿਤਸਰ- ਅੰਮ੍ਰਿਤਸਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਰੇਲ ਦੇ ਯਾਤਰੀਆਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਚਾਰ ਨਵੀਂਆਂ ਬੱਸਾਂ ਨੂੰ ਉਤਾਰਿਆ ਗਿਆ ਹੈ, ਜਿਸ ਕਾਰਨ ਹੁਣ ਰੇਲਵੇ ਸਟੇਸ਼ਨ ਤੋਂ ਜਦੋਂ ਵੀ ਕੋਈ ਯਾਤਰੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏਗਾ ਤਾਂ ਉਹ ਇਸ ਬੱਸ ਸੇਵਾ ਦੇ ਮਾਧਿਅਮ ਨਾਲ ਬਿਨਾਂ ਕਿਸੇ ਫੀਸ ਦੇ ਇਸ ਦਾ ਲਾਭ ਲੈ ਸਕੇਗਾ। ਇਸ ਬੱਸ ਨੂੰ ਹਰੀ ਝੰਡੀ ਦੇ ਕੇ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਮੇਂ ਤੋਂ ਇਸ ਦੀ ਮੰਗ ਕੀਤੀ ਗਈ ਸੀ ਕਿ ਇਸ ਸੇਵਾ ਨੂੰ ਸ਼ੁਰੂ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਯਾਤਰੀਆਂ ਨੂੰ ਬਿਹਤਰ ਸਹੂਲਤ ਦੇਣਾ ਹੈ ਤਾਂ ਕਿ ਲੋਕ ਬਿਨਾਂ ਕਿਸੇ ਖਰਚ ਦੇ ਗੁਰੂ ਘਰ 'ਚ ਨਤਮਸਤਕ ਹੋ ਸਕਣ।
85 ਸਾਲਾ ਬਜ਼ੁਰਗ ਲਾਭਪਾਤਰੀ ਬੁਢਾਪਾ ਪੈਨਸ਼ਨ ਦੇ ਲਈ ਖਾ ਰਿਹਾ ਹੈ ਠੋਕਰਾਂ
NEXT STORY