ਮੋਗਾ- ਮੋਗਾ ਦੇ ਪਿੰਡ ਘੋਲੀਆ ਖੁਰਦ ਦੇ ਰਹਿਣ ਵਾਲੇ 34 ਸਾਲਾਂ ਦੇ ਨੌਜਵਾਨ ਨੂੰ ਮਨੀਲਾ 'ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਮਨੀਲਾ ਤੋਂ ਉਨ੍ਹਾਂ ਨੂੰ ਉਨ੍ਹਾਂ ਦੇ ਵੱਡੇ ਭਰਾ ਜਗਸੀਰ ਸਿੰਘ ਦੀ ਮੌਤ ਦੀ ਸੂਚਨਾ ਮਿਲੀ ਸੀ। ਪੀੜਤ ਪਰਿਵਾਰ ਨੇ ਜਗਸੀਰ ਸਿੰਘ ਦੀ ਲਾਸ਼ ਨੂੰ ਪਿੰਡ 'ਚ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਮਨੀਲਾ 'ਚ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਲੋੜ ਹੈ ਸਰਕਾਰ ਨੂੰ ਇਸ ਮਾਮਲੇ 'ਤੇ ਸਖਤੀ ਨਾਲ ਕਦਮ ਚੁੱਕਣ ਦੀ।
ਜਦੋਂ ਚੋਰ ਆਇਆ ਪਿਆਰ ਦੇ ਝਾਂਸੇ 'ਚ (ਵੀਡੀਓ)
NEXT STORY