ਧਾਰੀਵਾਲ (ਖੋਸਲਾ/ਬਲਬੀਰ)- ਰੇਲਗੱਡੀ ਦੀ ਅਚਾਨਕ ਲਪੇਟ ਵਿੱਚ ਆ ਜਾਣ ਕਾਰਨ ਇੱਕ ਨੋਜਵਾਨ ਦੀ ਮੋਤ ਹੋ ਗਈ। ਰੇਲਵੇ ਪੁਲਸ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਿਹਰ ਵੇਲੇ ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲੀ ਡੀ.ਐਮ.ਯੂ.ਰੇਲ ਗੱਡੀ ਜਦ ਧਾਰੀਵਾਲ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਤਾਂ ਕੁਝ ਦੂਰੀ ਤੇ ਪਹੁੰਚੀ ਹੀ ਸੀ ਕਿ ਇੱਕ ਨੋਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ। ਜਿਸਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਿਰਮਲਜੋਤ ਸਿੰਘ (22) ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਫਤਿਹਨੰਗਲ ਵਜੋਂ ਹੋਈ ਹੈ। ਜਿਸਤੇ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।
ਮਨੀਲਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)
NEXT STORY