ਗੁਰਦਾਸਪੁਰ (ਵਿਨੋਦ)- ਮਾਣਯੋਗ ਵਧੀਕ ਸੈਸ਼ਨ ਜੱਜ ਸ੍ਰੀਮਤੀ ਬਲਜਿੰਦਰ ਸਿੱਧੂ ਦੀ ਅਦਾਲਤ ਵਲੋਂ ਸਾਢੇ 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਇਕ ਵਿਅਕਤੀ ਨੂੰ 7 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਵਲੋਂ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਗੁਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਛੋਟਾ ਕਲੀਚਪੁਰ ਖਿਲਾਫ਼ ਭਾਰਤੀ ਦੰਡਵਾਲੀ ਦੀ ਧਾਰਾ 376 ਅਧੀਨ ਮਾਮਲਾ ਦਰਜ ਕੀਤਾ ਸੀ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁਦੱਈ ਨੇ ਕਿਹਾ ਸੀ ਕਿ ਉਸ ਦੀ ਸਾਢੇ 4 ਸਾਲ ਦੀ ਲੜਕੀ ਆਪਣੇ 6 ਸਾਲਾ ਭਰਾ ਨਾਲ ਬਾਹਰ ਖੇਡ ਰਹੀ ਸੀ। ਜਦੋਂ ਉਹ ਘਰ ਆਇਆ ਤਾਂ ਉਸ ਨੂੰ ਉਸ ਦੀ ਭੈਣ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਸ ਨੂੰ ਗੁਰਜੀਤ ਸਿੰਘ ਲੈ ਗਿਆ ਹੈ। ਜਦੋਂ ਗੁਰਜੀਤ ਸਿੰਘ ਦੇ ਘਰ ਜਾ ਕੇ ਦੇਖਿਆ ਤਾਂ ਉਥੇ ਬੱਚੀ ਦੇ ਰੋਣ ਦੀ ਆਵਾਜ਼ ਆ ਰਹੀ ਸੀ ਤੇ ਦੋਸ਼ੀ ਨੇ ਉਸ ਨਾਲ ਜਬਰ ਜਿਨਾਹ ਕਰ ਦਿੱਤੀ ਸੀ। ਉਕਤ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਵਧੀਕ ਸੈਸ਼ਨ ਜੱਜ ਸ੍ਰੀਮਤੀ ਬਲਜਿੰਦਰ ਸਿੱਧੂ ਦੀ ਅਦਾਲਤ ਨੇ ਗੁਰਜੀਤ ਸਿੰਘ ਨੂੰ 7 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦੀ ਸਜ਼ਾ ਸੁਣਾਈ ਹੈ।
ਮਜੀਠੀਆ ਤੋਂ ਡਰਦੇ ਨੇ ਕਮਲ ਸ਼ਰਮਾ : ਬਾਜਵਾ (ਵੀਡੀਓ)
NEXT STORY