ਅੰਮ੍ਰਿਤਸਰ : ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੀ.ਪੀ.ਪੀ. ਦੇ ਮੁਖੀ ਮਨਪ੍ਰੀਤ ਬਾਦਲ ਸੂਬੇ ਦੀ ਆਰਥਿਕ ਸਥਿਤੀ ਨੂੰ ਲੈ ਕੇ ਫੋਕੇ ਫਾਇਰ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਇਨ੍ਹਾਂ ਦੋਹਾਂ ਨੂੰ ਸੂਬੇ ਦੀ ਜ਼ਮੀਨੀ ਹਕੀਕਤ ਦੀ ਜਾਣਕਾਰੀ ਨਹੀਂ ਹੈ।
ਸੁਖਬੀਰ ਨੇ ਕਿਹਾ ਕਿ ਇਹ ਲੋਕ ਪਿਛਲੇ ਕਈ ਸਾਲ ਤੋਂ ਅਜਿਹਾ ਪ੍ਰਚਾਰ ਕਰ ਰਹੇ ਹਨ ਪਰ ਪੰਜਾਬ ਅੱਗੇ ਨੂੰ ਵੱਧ ਰਿਹਾ ਹੈ। ਮਨਪ੍ਰੀਤ ਬਾਦਲ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿਚ ਕਿਹਾ ਸੀ ਕਿ ਪੰਜਾਬ ਦੀ ਆਰਥਿਕ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲ ਰਹੀ ਕਿਉਂਕਿ ਪੰਜਾਬ ਆਰਥਿਕ ਦਵਾਲੀਏਪਨ ਵਲ ਨੂੰ ਅੱਗੇ ਵੱਧ ਰਿਹਾ ਹੈ।
ਕੈਪਟਨ ਮੁੱਖ ਮੰਤਰੀ ਨਾਲ ਇਕ ਦਿਨ ਵੀ ਨਹੀਂ ਮੁਕਾਬਲਾ ਕਰ ਸਕਦਾ : ਸੁਖਬੀਰ (ਵੀਡੀਓ)
NEXT STORY