ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਦੀ ਇਕ ਬੇਰੁਜ਼ਗਾਰ ਮਹਿਲਾ ਵਲੋਂ ਉਨ੍ਹਾਂ ਦੇ ਸਰਕਾਰੀ ਨਿਵਾਸ ਸਾਹਮਣੇ ਖੁਦਕੁਸ਼ੀ ਦੀ ਕੋਸ਼ਿਸ਼ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੈਤਿਕ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਇਥੇ ਜਾਰੀ ਬਿਆਨ 'ਚ ਬਾਜਵਾ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਹੈ ਕਿ ਅਕਾਲੀ ਦਲ ਤੇ ਭਾਜਪਾ ਨੇ ਸੂਬੇ 'ਚ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਕਾਰਗਰ ਕਦਮ ਚੁੱਕਣ ਦਾ ਭਰੋਸਾ ਦਿੱਤਾ ਸੀ। ਇਥੋਂ ਤੱਕ ਕਿ ਭਾਜਪਾ ਨੇ ਆਪਣੇ ਲੋਕ ਸਭਾ ਮੈਨੀਫੈਸਟੋ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਚੋਣ ਭਾਸ਼ਣਾਂ 'ਚ ਇਸ ਨੂੰ ਇਕ ਗੰਭੀਰ ਸਮੱਸਿਆ ਦੱਸਦਿਆਂ ਬੇਰੁਜ਼ਗਾਰਾਂ ਨੂੰ ਸੁਪਨੇ ਵੇਚੇ ਸਨ। ਉਨ੍ਹਾਂ ਨੇ ਬਾਦਲ ਨੂੰ ਕਿਹਾ ਕਿ ਇਹ ਤੁਹਾਡੇ ਲਈ ਆਪਣੇ ਅੰਦਰ ਝਾਕਣ ਦਾ ਸਮਾਂ ਹੈ ਕਿ ਤੁਹਾਡੀ ਗਠਜੋੜ ਸਰਕਾਰ ਵਲੋਂ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ। ਤੁਹਾਡੇ ਬੇਟੇ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੂਬੇ ਨੂੰ ਵਿਕਾਸ ਦੀਆਂ ਉਚਾਈਆਂ 'ਤੇ ਲਿਜਾਣ ਦੀਆਂ ਗੱਲਾਂ ਕਰਦੇ ਹਨ।
ਤੁਹਾਨੂੰ ਦੋਵਾਂ ਨੂੰ ਤੁਹਾਡੀ ਸਰਕਾਰ ਦੀ ਸ਼ਾਸਨ ਕਰਨ 'ਚ ਪੂਰੀ ਤਰ੍ਹਾਂ ਅਸਫਲਤਾ ਬਾਰੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਬਾਦਲ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਮੋਹਰੇ ਆਤਮ-ਹੱਤਿਆ ਦੀ ਕੋਸ਼ਿਸ਼ ਦੀ ਨੈਤਿਕ ਜ਼ਿੰਮੇਵਾਰੀ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸੰਗਤ ਦਰਸ਼ਨ ਦੌਰਾਨ ਇਕ ਔਰਤ ਆਪਣਾ ਦੁੱਖੜਾ ਰੋਣ ਲੱਗੀ ਪਰ ਉਨ੍ਹਾਂ ਕੋਲ ਉਸ ਔਰਤ ਦੀਆਂ ਪ੍ਰੇਸ਼ਾਨੀਆਂ ਸੁਣਨ ਦਾ ਵੀ ਸਮਾਂ ਨਹੀਂ ਸੀ। ਸਰਕਾਰ ਦੀ ਉਦਾਸੀਨਤਾ ਕਾਰਨ ਬੀਤੇ ਸਮੇਂ ਦੌਰਾਨ ਕਈ ਲੜਕੀਆਂ ਸੂਬੇ 'ਚ ਹੈਵਾਨੀਅਤ ਦਾ ਸ਼ਿਕਾਰ ਬਣ ਚੁੱਕੀਆਂ ਹਨ।
ਸੁਖਬੀਰ ਨੇ ਲਕਸ਼ਮੀਕਾਤਾਂ ਚਾਵਲਾ ਦਾ ਉੜਾਈਆ ਮਜ਼ਾਕ (ਵੀਡੀਓ)
NEXT STORY