ਧੂਰੀ (ਸੰਜੀਵ ਜੈਨ)- ਪੁਲਸ ਵੱਲੋਂ ਇਕ ਔਰਤ ਨੂੰ 2 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸਥਾਨਕ ਸ਼ੇਰਪੁਰ ਚੌਂਕ ਨੇੜਿਓਂ ਦੋਸ਼ੀ ਕੁਲਵਿੰਦਰ ਕੌਰ ਪਤਨੀ ਦੇਵ ਸਿੰਘ ਵਾਸੀ ਧੂਰੀ ਨੂੰ 2 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੂਰਮਹਿਲੀਆਂ ਦੇ ਡੇਰੇ ਨੂੰ ਸਿੰਘਾਂ ਨੇ ਲਗਵਾਇਆ ਤਾਲਾ! (ਵੀਡੀਓ)
NEXT STORY