ਮੁੰਬਈ- ਸਰਕਾਰ ਨੇ ਹੋਰ 52 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਤੈਅ ਕਰ ਦਿੱਤੀਆਂ ਹਨ। ਹੁਣ ਤੱਕ ਇਨ੍ਹਾਂ ਦਵਾਈਆਂ ਦੀ ਕੀਮਤਾਂ ਬਾਜ਼ਾਰ ਤੈਅ ਕਰਦਾ ਸੀ। ਇਨ੍ਹਾਂ ਦਵਾਈਆਂ 'ਚ ਪੇਨਕਿਲਰਜ਼ ਅਤੇ ਐਂਟੀਬਾਇਓਟਿਕਸ ਸ਼ਾਮਲ ਹਨ। ਨੈਸ਼ਨਲ ਫਾਰਮਾਸਿਊਟੀਕਲਜ਼ ਪ੍ਰਾਈਜਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਇਕ ਨੋਟਿਸ ਜਾਰੀ ਕਰਕੇ ਦਵਾਈਆਂ ਦੀਆਂ ਕੀਮਤਾਂ ਬਾਰੇ ਇਹ ਤਾਜ਼ਾ ਜਾਣਕਾਰੀ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵੱਖ-ਵੱਖ ਬੀਮਾਰੀਆਂ ਤੋਂ ਪ੍ਰਭਾਵਿਤ ਲੱਖਾਂ ਮਰੀਜ਼ਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਇਨ੍ਹਾਂ ਦਵਾਈਆਂ ਨੂੰ ਉਨ੍ਹਾਂ 400 ਹੋਰ ਦਵਾਈਆਂ ਦੇ ਨਾਲ ਜੋੜਿਆ ਹੈ, ਜਿਨ੍ਹਾਂ ਦੀਆਂ ਕੀਮਤਾਂ 'ਤੇ ਭਾਰਤ ਸਰਕਾਰ ਦਾ ਕੰਟਰੋਲ ਹੈ। ਇਸ ਦਾ ਮਤਲਬ ਇਹ ਹੈ ਕਿ ਕੰਪਨੀਆਂ ਇਨ੍ਹਾਂ ਜ਼ਰੂਰੀ ਦਵਾਈਆਂ ਦੀ ਕੀਮਤ ਇਕ ਨਿਸ਼ਚਿਤ ਸੀਮਾ ਤੋਂ ਵੱਧ ਨਹੀਂ ਕਰ ਸਕਦੀਆਂ। ਇਸ ਲਿਸਟ ਵਿਚ ਜਿਨ੍ਹਾਂ ਨਵੀਆਂ ਦਵਾਈਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੀ ਵਰਤੋਂ ਕੈਂਸਰ ਅਤੇ ਚਮੜੀ ਨਾਲ ਸੰਬੰਧਿਤ ਸਮੱਸਿਆਵਾਂ ਦੇ ਇਲਾਜ ਲਈ ਵੀ ਕੀਤੀ ਜਾਂਦੀ ਹੈ। ਇਹ ਸਾਰੀ ਜਾਣਕਾਰੀ ਐਨ.ਪੀ.ਪੀ.ਏ. ਦੀ ਵੈੱਬਸਾਈਟ 'ਤੇ ਉਪਲੱਬਧ ਹੈ। ਲਿਊਪਿਨ, ਕੈਡਿਲਾ ਹੈਲਥਕੇਅਰ ਅਤੇ ਮਰਕ (ਅਮਰੀਕੀ ਫਰਮ ਮਰਕ ਐਂਡ ਕੰਪਨੀ ਦੀ ਭਾਰਤੀ ਇਕਾਈ) ਦੀਆਂ ਦਵਾਈਆਂ ਵੀ ਇਸ ਲਿਸਟ ਵਿਚ ਸ਼ਾਮਲ ਹੈ। ਕੈਡਿਲਾ ਅਤੇ ਲਿਊਪਿਨ ਤੋਂ ਇਸ ਬਾਰੇ ਵਿਚ ਪੁੱਛਿਆ ਗਿਆ ਤਾਂ ਉਨ੍ਹਾਂ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਮਿਲੀ। ਮਰਕ ਇੰਡੀਆ ਦੇ ਕਿਸੇ ਵੀ ਪ੍ਰਤੀਨਿਧੀ ਨਾਲ ਸੰਪਰਕ ਨਹੀਂ ਹੋ ਸਕਿਆ।
ਪ੍ਰਾਪਰਟੀ ਟੈਕਸ ਮਾਮਲੇ 'ਚ ਸ਼ਾਹਰੁਖ ਖਾਨ ਨੂੰ ਇਨਕਮ ਟੈਕਸ ਟ੍ਰਿਬਿਊਨਲ ਤੋਂ ਰਾਹਤ
NEXT STORY