ਚੰਡੀਗੜ੍ਹ- ਕੇਂਦਰ ਦੀ ਮਹੱਤਵਪੂਰਨ ਪ੍ਰਧਾਨਮੰਤਰੀ ਜਨਧਨ ਯੋਜਨਾ ਦੇ ਤਹਿਤ ਵਿੱਤੀ ਸਮਾਵੇਸ਼ਨ ਨੂੰ ਉਤਸ਼ਾਹਤ ਕਰਦੇ ਹੋਏ ਪੰਜਾਬ ਕੇਰਲ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਅਜਿਹਾ ਤੀਜਾ ਸੂਬਾ ਬਣ ਗਿਆ ਹੈ ਜਿੱਥੇ ਸਾਰੇ ਪਰਿਵਾਰਾਂ ਦੇ ਬੈਂਕ ਖਾਤੇ ਹਨ।
ਸੂਬਾ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਕੇਰਲ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਪੰਜਾਬ ਤੀਜਾ ਅਜਿਹਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਧਾਨਮੰਤਰੀ ਜਨਧਨ ਯੋਜਨਾ ਦੇ ਤਹਿਤ ਸਾਰੇ ਪਰਿਵਾਰਾਂ ਦੇ ਬੈਂਕ ਖਾਤੇ ਖੋਲ੍ਹੇ ਹਨ।
ਉਸ ਨੇ ਕਿਹਾ ਕਿ ਇਸ ਟੀਚੇ ਨੂੰ ਹਾਸਲ ਕਰਨ ਅਤੇ 54,76,724 ਪਰਿਵਾਰਾਂ ਨੂੰ ਬੈਂਕਿੰਗ ਦਾਇਰੇ 'ਚ ਲਿਆਉਣ ਦੇ ਲਈ ਬੈਂਕਾਂ ਨੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ 'ਚ ਸੂਬਾ ਸਰਕਾਰ ਦੀ ਮਦਦ ਨਾਲ ਘਰ-ਘਰ ਜਾ ਕੇ ਸਰਵੇਖਣ ਕੀਤਾ।
128 'ਲਾਪਤਾ' ਕੰਪਨੀਆਂ ਦਾ ਪਤਾ ਲੱਗਾ
NEXT STORY