ਸ੍ਰੀ ਮੁਕਤਸਰ ਸਾਹਿਬ, (ਪਵਨ)-ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਰੋਵਰ ਵਿਚੋਂ ਅੱਜ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਜੋਗਾ ਸਿੰਘ (50) ਪੁੱਤਰ ਦਲੀਪ ਸਿੰਘ ਵਾਸੀ ਪੱਧਰੀ ਥਾਣਾ ਮਖੂ ਜ਼ਿਲਾ ਫਿਰੋਜ਼ਪੁਰ ਜੋ ਕਿ ਬੀਤੀ ਦੀਵਾਲੀ ਤੋਂ ਹੀ ਆਪਣੇ ਘਰੋਂ ਗੁਰੂ ਘਰ ਦੀ ਸੇਵਾ ਲਈ ਨਿਕਲਿਆ ਹੋਇਆ ਸੀ। ਜੋਗਾ ਸਿੰਘ ਬੀਤੀ ਦੀਵਾਲੀ ਤੋਂ ਕੁਝ ਦਿਨ ਬਾਅਦ ਹੀ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਰਿਹਾ ਅਤੇ ਫਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਪਰ ਪਿਛਲੀ 9 ਦਸੰਬਰ ਤੋਂ ਉਹ ਲਾਪਤਾ ਹੋ ਚੁੱਕਿਆ ਸੀ। ਅੱਜ 4 ਦਿਨਾਂ ਬਾਅਦ ਉਸ ਦੀ ਲਾਸ਼ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚੋਂ ਮਿਲੀ ਜਿਸ ਦੇ ਪਤਾ ਚੱਲਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਰਿਕਾਰਡ ਕੀਪਰ ਸੁਖਦੇਵ ਸਿੰਘ ਨੇ ਇਸ ਸਬੰਧੀ ਥਾਣਾ ਸਿਟੀ ਪੁਲਸ ਨੂੰ ਇਤਲਾਹ ਦਿੱਤੀ। ਜਿਸ 'ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਦੇ ਹੈੱਡ ਕਾਂਸਟੇਬਲ ਮਹਿੰਦਰ ਸਿੰਘ ਵਲੋਂ ਮ੍ਰਿਤਕ ਦੀ ਸ਼ਨਾਖਤ ਕਰਨ ਉਪਰੰਤ ਉਸਦੇ ਗੁਆਂਢੀ ਇਕਬਾਲ ਸਿੰਘ ਵਾਸੀ ਨੂੰ ਸੂਚਨਾ ਦਿੱਤੀ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਸਾਰੇ ਪਿੰਡਾਂ ਨੂੰ ਮਿਲੇਗਾ ਹੁਣ ਹਾਈ ਸਪੀਡ ਇੰਟਰਨੈਟ
NEXT STORY