ਫਤਿਹਗੜ੍ਹ ਸਾਹਿਬ, (ਇੰਦਰ)-ਅੱਜ ਸਵੇਰੇ ਹਰਸਿਮਰਤ ਕੌਰ ਬਾਦਲ ਡੇਰਾ ਹੰਸਾਲੀ ਸਾਹਿਬ ਵਿਖੇ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਸਾਧੂ ਰਾਮ ਭੱਟਮਾਜਰਾ ਨੇ ਦੱਸਿਆ ਕਿ 12 ਦਸੰਬਰ ਨੂੰ ਬਿਕਰਮ ਸਿੰਘ ਮਜੀਠੀਆ ਵਲੋਂ ਡੇਰਾ ਹੰਸਾਲੀ ਸਾਹਿਬ ਆ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ, ਜਿਸਦਾ ਭੋਗ ਅੱਜ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹਰਸਿਮਰਤ ਕੌਰ ਬਾਦਲ ਪਹੁੰਚੇ ਜਿਨ੍ਹਾਂ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਚ ਵੀ ਮੱਥਾ ਟੇਕਿਆ।
ਅੱਜ ਸ਼ਾਮ ਮਹਿਲਾ ਅਤੇ ਬਾਲ ਵਿਕਾਸ ਦੀ ਕੈਬਨਿਟ ਮੰਤਰੀ ਮੇਨਕਾ ਗਾਂਧੀ ਦੇ ਪੁੱਤਰ ਅਤੇ ਉੱਤਰ ਪ੍ਰਦੇਸ਼ ਦੇ ਜ਼ਿਲਾ ਸੁਲਤਾਨਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਮੈਂਬਰ ਵਰੁਣ ਗਾਂਧੀ ਵੀ ਡੇਰਾ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਜਿਨ੍ਹਾਂ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਵਰੁਣ ਵਾਂਧੀ ਵਲੋਂ ਅੱਜ ਪੰਜਾਬ ਵਿਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਪੱਤਰਕਾਰਾਂ ਵਲੋਂ ਪੁੱਛੇ ਕਿਸੇ ਵੀ ਸਵਾਲ ਦਾ ਜਵਾਬ ਉਨ੍ਹਾਂ ਵਲੋਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਥੇ ਆਉਣ ਦਾ ਕੋਈ ਸਿਆਸੀ ਮਕਸਦ ਨਹੀਂ, ਸਗੋਂ ਉਹ ਸਿਰਫ਼ ਇੱਥੇ ਆਸ਼ੀਰਵਾਦ ਲੈਣ ਲਈ ਆਏ ਹਨ। ਇਸ ਮੌਕੇ ਮੁੱਖ ਸੇਵਾਦਰ ਪਰਮਜੀਤ ਸਿੰਘ, ਸਾਧੂ ਰਾਮ ਭੱਟਮਾਜਰਾ, ਮਨਜੀਤ ਸਿੰਘ, ਗੁਰਦੇਵ ਸਿੰਘ, ਹਰੀ ਸਿੰਘ, ਹਰਿੰਦਰ ਸਿੰਘ, ਡਾ. ਮਹਿੰਦਰ ਸਿੰਘ ਅਮਲੋਹ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।
ਨੌਕਰੀ ਖਾਤਰ ਕਈ ਨੌਜਵਾਨ ਜਾ ਚੁੱਕੇ ਨੇ ਮੌਤ ਦੇ ਮੂੰਹ 'ਚ
NEXT STORY