ਪੱਟੀ- ਪੰਜਾਬ ਸਰਕਾਰ ਦੀ ਸਿਹਤ ਵਿਭਾਗ ਨਾਲ ਸੰਬੰਧਤ ਚੀਫ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਆਪਣੀ ਭਾਈਵਾਲ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ। ਐਤਵਾਰ ਨੂੰ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਯੂ. ਪੀ. ਅਤੇ ਬਿਹਾਰ ਤੋਂ ਵੀ ਮਾੜੇ ਹਾਲਾਤ ਹਨ। ਨਵਜੋਤ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਸਾਰੀਆਂ ਸੀਟਾਂ 'ਤੇ ਭਾਜਪਾ ਦੇ ਉਮੀਦਵਾਰ ਚੋਣ ਲੜਨਗੇ ਅਤੇ ਸੁਨਹਿਰੇ ਪੰਜਾਬ ਦੇ ਸਾਰੇ ਸੁਪਨੇ ਪੂਰੇ ਕਰਨਗੇ।
ਵਟਸਐਪ 'ਤੇ ਸ਼ੇਰ ਵਾਲਾ ਵੀਡੀਓ ਹੋਇਆ ਵਾਇਰਲ (ਦੇਖੋ ਤਸਵੀਰਾਂ)
NEXT STORY