ਚੰਡੀਗੜ੍ਹ (ਵਿਵੇਕ)-ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾ ਦੇ ਮੁਖੀ ਆਸ਼ੂਤੋਸ਼ ਮਹਾਰਾਜ ਦੇ ਮਾਮਲੇ 'ਚ ਸੋਮਵਾਰ ਨੂੰ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਅੰਤਿਮ ਸੰਸਕਾਰ 'ਤੇ ਰੋਕ ਲਗਾ ਦਿੱਤੀ। ਜ਼ਿਕਰਯੋਗ ਹੈ ਕਿ ਸਿੰਗਲ ਬੈਂਚ ਦੇ ਫੈਸਲੇ ਅਧੀਨ ਸਰਕਾਰ ਨੂੰ 17 ਦਸੰਬਰ ਤੱਕ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ ਕਰਨ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ, ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾ ਅਤੇ ਦਿਲੀਪ ਝਾਅ ਨੇ ਇਸ ਫੈਸਲੇ ਨੂੰ ਡਬਲ ਬੈਂਚ 'ਚ ਚੁਣੌਤੀ ਦਿੱਤੀ ਹੋਈ ਸੀ, ਜਿਸ 'ਤੇ ਅਦਾਲਤ ਨੇ ਅੱਜ ਫੈਸਲਾ ਸੁਣਾ ਦਿੱਤਾ।
ਅਕਾਲੀ ਨੇਤਾ ਸੁੱਚਾ ਸਿੰਘ ਲੰਗਾਹ ਖਿਲਾਫ ਐੱਫ.ਆਈ.ਆਰ ਦਰਜ
NEXT STORY