ਫਾਜ਼ਿਲਕਾ (ਨਾਗਪਾਲ)-ਪਿੰਡ ਗਾਗਨਕੇ ਅਤੇ ਸ਼ਮਸ਼ਾਬਾਦ ਦੇ ਵਿਚਕਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਵਾਲ-ਵਾਲ ਬਚ ਗਿਆ। ਸਥਾਨਕ ਸਿਵਲ ਹਸਪਤਾਲ 'ਚ ਮ੍ਰਿਤਕ ਹਰਨਾਮ ਸਿੰਘ (40) ਵਾਸੀ ਪਿੰਡ ਸਲੇਮਸ਼ਾਹ ਦੇ ਚਾਚੇ ਦੇ ਪੁੱਤਰ ਮੰਗਤ ਸਿੰਘ ਨੇ ਦੱਸਿਆ ਕਿ ਉਹ ਅਤੇ ਹਰਨਾਮ ਸਿੰਘ ਬੀਤੀ ਸ਼ਾਮ 5.30 ਵਜੇ ਮੋਟਰਸਾਈਕਲ 'ਤੇ ਆਪਣੇ ਪਿੰਡ ਤੋਂ ਪਿੰਡ ਸ਼ਮਸ਼ਾਬਾਦ 'ਚ ਕਿਸੇ ਕੰਮ ਲਈ ਜਾ ਰਹੇ ਸਨ ਤਾਂ ਰਸਤੇ 'ਚ ਪਿੱਛੇ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਹਰਨਾਮ ਸਿੰਘ ਮੋਟਰਸਾਈਕਲ ਤੋਂ ਡਿੱਗ ਗਿਆ ਅਤੇ ਜ਼ਖ਼ਮੀ ਹੋ ਗਿਆ।
ਜ਼ਖਮੀ ਹਾਲਤ ਵਿਚ ਹਰਨਾਮ ਸਿੰਘ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਜਿਸਦੀ ਸੋਮਵਾਰ ਸਵੇਰੇ ਮੌਤ ਹੋ ਗਈ। ਥਾਣਾ ਸਦਰ ਫਾਜ਼ਿਲਕਾ ਦੇ ਐੱਚ. ਸੀ. ਹੇਤ ਰਾਮ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਪੁਲਸ ਕਾਰਵਾਈ ਕਰ ਰਹੀ ਹੈ।
ਕਾਲਜ ਸਹਿਪਾਠੀ ਨੇ ਹੀ ਜ਼ਿੰਦਗੀ 'ਤੇ ਲਾ 'ਤਾ ਕਦੇ ਨਾ ਮਿਟਣ ਵਾਲਾ ਦਾਗ
NEXT STORY