ਰੋਮ-(ਕੈਂਥ)-ਇਟਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਸਿੱਖ ਸੈਂਟਰ ਪੋਂਤੇਕੁਰੋਨੇ, ਆਲਸਾਂਦਰੀਆਂ ਵਿਖੇ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਮਹਾਨ ਪਰਉਪਕਾਰੀ ਸਿੱਖ ਬਾਬਾ ਲੱਖੀ ਸ਼ਾਹ ਵਣਜਾਰਾ ਜੀ ਨੂੰ ਸਮਰਪਿਤ ਸਨ। ਦਮਦਮੀ ਟਕਸਾਲ ਦੇ ਮੁਖੀ ਸਿੰÎਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਇਸ ਮੌਕੇ 'ਤੇ ਖਾਸ ਤੌਰ 'ਤੇ ਇੰਡੀਆ ਤੋਂ ਆਏ।
ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਮਨਦੀਪ ਸਿੰਘ ਜੀ ਹੀਰਾਂ ਵਾਲਿਆਂ ਦੇ ਢਾਡੀ ਜੱਥੇ 'ਤੇ ਭਾਈ ਬਚਿੱਤਰ ਸਿੰਘ ਜੀ ਸ਼ੱਕੀ ਦਾ ਕਵੀਸ਼ਰੀ ਜੱਥਾ ਤੇ ਇੰਡੀਆ ਤੋਂ ਆਏ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਖਾਲਸਾ ਵਲੋਂ ਕਥਾ ਰਾਹੀਂ ਸੰਗਤਾਂ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ ਗਈ। ਇਥੇ ਸਟੇਜ ਤੋਂ ਵੱਖ-ਵੱਖ ਸਿੱਖ ਜੱਥੇ ਬੰਦੀਆਂ ਦੇ ਬੁਲਾਰਿਆਂ ਨੇ ਸਮੂਹ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਘਿਆ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਰੀਰਕ ਕੋਸ਼ਿਕਾਵਾਂ 'ਚ ਹੈ ਮੋਟਾਪੇ ਨਾਲ ਲੜਣ ਵਾਲਾ ਪ੍ਰੋਟੀਨ
NEXT STORY