ਮੋਗਾ (ਆਜ਼ਾਦ) : ਜ਼ਿਲੇ ਦੇ ਪਿੰਡ ਰਾਜੇਆਣਾ ਨਿਵਾਸੀ ਰਣਜੀਤ ਸਿੰਘ ਨੇ ਆਪਣੇ ਹੀ ਪਿੰਡ ਦੇ ਕੁਝ ਵਿਅਕਤੀਆਂ 'ਤੇ ਉਸ ਨੂੰ ਘਰ ਆ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜਖ਼ਮੀ ਕਰਨ ਅਤੇ ਭੰਨਤੋੜ ਕਰਨ ਦਾ ਦੋਸ਼ ਲਗਾਇਆ ਹੈ। ਪੀੜਤ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਬਾਰੇ ਬਾਘਾ ਪੁਰਾਣਾ ਪੁਲਸ ਵਲੋਂ ਰਣਜੀਤ ਸਿੰਘ ਪੁੱਤਰ ਲੱਖਾ ਸਿੰਘ ਦੇ ਬਿਆਨਾਂ 'ਤੇ ਸੰਨੀ ਉਸ ਦੇ ਪਿਤਾ ਵੇਦ ਪ੍ਰਕਾਸ਼ ਨਿਵਾਸੀ ਪਿੰਡ ਰਾਜੇਆਣਾ ਅਤੇ 8-9 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਰਣਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਕਤ ਦੋਸ਼ੀ ਵੇਦ ਪ੍ਰਕਾਸ਼ ਜਦੋਂ ਵੀ ਉਸ ਦੇ ਘਰ ਅੱਗਿਓਂ ਲੰਘਦਾ ਹੈ ਤਾਂ ਗੱਡੀ ਦਾ ਹੂਟਰ ਵਜਾਉਣ ਲੱਗਦਾ ਹੈ। ਉਸ ਨੇ ਕਈ ਵਾਰ ਦੋਸ਼ੀ ਨੂੰ ਇੰਝ ਕਰਨ ਤੋਂ ਰੋਕਿਆ। ਇਸੇ ਕਾਰਨ ਉਹ ਰਣਜੀਤ ਸਿੰਘ ਨਾਲ ਰੰਜਿਸ਼ ਰੱਖਣ ਲੱਗ ਪਿਆ। ਇਸੇ ਰੰਜਿਸ਼ ਕਾਰਨ ਦੋਸ਼ੀ ਨੇ ਆਪਣੇ ਪੁੱਤਰ ਅਤੇ ਹੋਰ ਵਿਅਕਤੀਆਂ ਸਮੇਤ ਰਣਜੀਤ ਸਿੰਘ ਦੇ ਘਰ ਦਾਖ਼ਲ ਹੋ ਕੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਦੇ ਘਰ ਦੇ ਗੇਟ ਦੀ ਭੰਨਤੋੜ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਧਮਕੀਆਂ ਦਿੰਦੇ ਹੋਏ ਚਲੇ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰਕੇ ਸੱਚਾਈ ਜਾਨਣ ਦਾ ਯਤਨ ਕਰ ਰਹੇ ਹਨ। ਫਿਲਹਾਲ ਦੋਸ਼ੀ ਪੁਲਸ ਦੀ ਪਕੜ ਤੋਂ ਬਾਹਰ ਹਨ।
ਕੱਢੀ ਘਰ ਦੀ ਸ਼ਰਾਬ, ਪੁਲਸ ਨੇ ਕਰਤਾ ਕੰਮ ਖਰਾਬ! (ਵੀਡੀਓ)
NEXT STORY