ਸਿੱਧਵਾਂ ਬੇਟ (ਚਾਹਲ)-ਥਾਣਾ ਪੁਲਸ ਨੇ 4 ਵਿਅਕਤੀਆਂ ਨੂੰ 8 ਗਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਕਿੱਕਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਭੈਣੀ ਗੁੱਜਰਾਂ ਕੋਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਆਲਟੋ ਕਾਰ ਜਿਸ ਵਿਚ 4 ਨੌਜਵਾਨ ਸਵਾਰ ਸਨ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2-2 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੋਸ਼ੀਆਂ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਹਿਸਨਪੁਰ ਥਾਣਾ ਮਹਿਤਪੁਰ, ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਔਲਖ ਥਾਣਾ ਮਹਿਤਪੁਰ, ਬਲਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਦਾਸ ਕਲਾਂ ਥਾਣਾ ਨੂਰਮਹਿਲ ਅਤੇ ਹਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਔਲਖ ਥਾਣਾ ਮਹਿਤਪੁਰ ਵਜੋਂ ਹੋਈ ਹੈ। ਦੋਸ਼ੀਆਂ ਖ਼ਿਲਾਫ ਥਾਣਾ ਸਿੱਧਵਾਂ ਬੇਟ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਆਈ ਇਕ ਫੋਨ ਕਾਲ ਤੇ ਉਹ ਹੋ ਗਿਆ ਕੰਗਾਲ
NEXT STORY