ਚੰਡੀਗੜ੍ਹ (ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਉਨ੍ਹਾਂ ਨਾਲ ਬੀਤੇ ਦਿਨੀਂ ਜੰਮੂ ਕਸ਼ਮੀਰ ਵਿਚ ਕੁੱਝ ਸਿੱਖ ਨੌਜਵਾਨਾਂ ਵਲੋਂ ਕੀਤੇ ਗਏ ਮਾੜੇ ਵਿਵਹਾਰ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦੋਸ਼ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਜੋ ਕਿ ਬਾਦਲ ਮੰਤਰੀ ਮੰਡਲ ਵਿਚ ਸਿੱਖਿਆ ਮੰਤਰੀ ਵੀ ਹਨ, ਨੇ ਕਿਹਾ ਕਿ ਸਿੱਧੂ ਨੂੰ ਮਾਮਲੇ ਦਾ ਰਾਜਨੀਤੀਕਰਨ ਕਰਨ ਦੀ ਬਜਾਏ ਗੁਰਬਾਣੀ ਨਾਲ ਛੇੜਛਾੜ ਕਰਨ ਦੀ ਆਪਣੀ ਗਲਤੀ ਨੂੰ ਨਿਮਰਤਾ ਨਾਲ ਮੰਨ ਲੈਣਾ ਚਾਹੀਦਾ ਹੈ।
ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਜੇਕਰ ਗੁਰਬਾਣੀ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾਂਦਾ ਹੈ ਤਾਂ ਸਿੱਖ ਭਾਵਨਾਵਾਂ ਦਾ ਭੜਕਣਾ ਸੁਭਾਵਿਕ ਹੈ। ਸਿੱਧੂ ਨੂੰ ਆਪਣੀ ਗਲਤੀ ਲਈ ਦੂਸਰਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਠੀਕ ਨਹੀਂ ਹੈ।
ਹੈਰੋਇਨ ਸਣੇ ਚਾਰ ਕਾਬੂ
NEXT STORY