ਕਿਹਾ- ਮਾਮਲਾ ਕੇਂਦਰ ਦੇ ਹੱਥ 'ਚ
ਚੰਡੀਗੜ੍ਹ, (ਭੁੱਲਰ)- ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਨਾਲ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਬਾਦਲ ਸਰਕਾਰ ਦੀ ਨਾਰਾਜ਼ਗੀ ਦਿਨ ਪ੍ਰਤੀਦਿਨ ਵਧ ਰਹੀ ਹੈ। ਈਰਾਕ 'ਚ ਬੰਧਕ 39 ਪੰਜਾਬੀ ਨੌਜਵਾਨਾਂ ਦੇ ਮਾਮਲੇ 'ਚ ਵੀ ਹੁਣ ਪੰਜਾਬ ਸਰਕਾਰ ਨੇ ਆਪਣੇ ਹੱਥ ਪੂਰੀ ਤਰ੍ਹਾਂ ਖੜ੍ਹੇ ਕਰ ਦਿੱਤੇ ਹਨ। ਸੂਬੇ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਅਸੀਂ ਕੁਝ ਨਹੀਂ ਕਰ ਸਕਦੇ ਅਤੇ ਮਾਮਲਾ ਕੇਂਦਰ ਦੇ ਹੱਥ 'ਚ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤਾਂ ਸ਼ੁਰੂ ਤੋਂ ਹੀ ਬੰਧਕ ਨੌਜਵਾਨਾਂ ਨੂੰ ਛੁਡਵਾਉਣ ਲਈ ਯਤਨਾਂ 'ਚ ਲੱਗੀ ਰਹੀ ਹੈ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਕਈ ਵਾਰ ਖੁਦ ਕੇਂਦਰ ਕੋਲ ਜਾ ਕੇ ਗੁਹਾਰ ਲਗਾ ਚੁੱਕੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਵੀ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਲੈ ਕੇ ਗਏ ਹਨ। ਸੂਬਾ ਸਰਕਾਰ ਨੇ ਈਰਾਕ 'ਚ ਫਸੇ ਕਾਫੀ ਨੌਜਵਾਨਾਂ ਨੂੰ ਵਾਪਸ ਆਉਣ 'ਚ ਮਦਦ ਵੀ ਕੀਤੀ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਨੌਜਵਾਨਾਂ ਨਾਲ ਗੱਲਬਾਤ ਕਰਨ ਲਈ ਫੋਨ ਤਕ ਦਾ ਖਰਚਾ ਖੁੱਦ ਸਰਕਾਰ ਨੇ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਤਾਂ ਕੋਸ਼ਿਸ਼ਾਂ ਕਰਕੇ ਥੱਕ ਚੁੱਕੇ ਹਾਂ ਅਤੇ ਇਸ ਮਾਮਲੇ 'ਚ ਕੇਂਦਰ ਸਰਕਾਰ ਹੀ ਕੁਝ ਕਰ ਸਕਦੀ ਹੈ।
ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ
NEXT STORY