ਚੰਡੀਗੜ੍ਹ, (ਬਿਊਰੋ)- ਭਾਰਤੀ ਜਨਤਾ ਪਾਰਟੀ ਛੇਤੀ ਹੀ ਪੂਰੇ ਪੰਜਾਬ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਚਲਾਏਗੀ ਕਿਉਂਕਿ ਨਸ਼ਾ ਕੇਵਲ ਕਾਨੂੰਨ ਵਿਵਸਥਾ ਨਾਲ ਹੀ ਨਹੀਂ ਬਲਕਿ ਇਹ ਦੇਸ਼ ਦੀ ਏਕਤਾ-ਅਖੰਡਤਾ ਅਤੇ ਸੁਰੱਖਿਆ ਨਾਲ ਜੁੜਿਆ ਵਿਸ਼ਾ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਚ ਨਸ਼ਿਆਂ ਪ੍ਰਤੀ ਪ੍ਰਗਟਾਈ ਚਿੰਤਾ ਦੇ ਪ੍ਰਗਟ ਕੀਤੇ।
ਉਨ੍ਹਾਂ ਇਸ ਪ੍ਰੋਗਰਾਮ ਵਿਚ ਪੰਜਾਬ ਅੰਦਰ ਫੈਲੀ ਨਸ਼ੇ ਦੀ ਸਮੱਸਿਆ ਦਾ ਜ਼ਿਕਰ ਕਰਨ 'ਤੇ ਵੀ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਨਸ਼ੇ ਦੇ ਖਿਲਾਫ ਪੰਜਾਬ ਭਾਜਪਾ ਕੇਂਦਰ ਸਰਕਾਰ ਦੀ ਕਿਸੇ ਵੀ ਕੋਸ਼ਿਸ਼ ਨੂੰ ਪੂਰਾ ਸਹਿਯੋਗ ਦੇਵੇਗੀ। ਪਾਰਟੀ ਵਲੋਂ ਜਾਰੀ ਪ੍ਰੈਸ ਨੋਟ 'ਚ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਮੱਸਿਆ ਲਈ ਅੱਤਵਾਦ ਸ਼ਬਦ ਦੀ ਵਰਤੋਂ ਕਰਕੇ ਇਸ ਦੀ ਬਿਲਕੁਲ ਸਹੀ ਵਿਆਖਿਆ ਕੀਤੀ ਹੈ। ਹੁਣ ਸਾਡੀਆਂ ਸਰਕਾਰਾਂ ਦੇ ਨਾਲ-ਨਾਲ ਸਮਾਜ ਦਾ ਵੀ ਇਹ ਫਰਜ਼ ਬਣਦਾ ਹੈ ਕਿ ਇਸ ਸਮੱਸਿਆ ਨਾਲ ਉਸੇ ਗੰਭੀਰਤਾ ਨਾਲ ਨੱਜਿਠਿਆ ਜਾਵੇ ਜਿਸ ਤਰ੍ਹਾਂ ਅੱਤਵਾਦ ਨਾਲ ਲੜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚਾਹੇ ਨਸ਼ਾ ਪੂਰੇ ਦੇਸ਼ ਦੀ ਸਮੱਸਿਆ ਹੈ ਪਰ ਸਰਹੱਦੀ ਰਾਜ ਹੋਣ ਕਾਰਨ ਪੰਜਾਬ ਵਿਚ ਇਸ ਦੇਸ਼ ਵਿਰੋਧੀ ਸਮੱਸਿਆ ਦੀ ਗੰਭੀਰਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਲਗਾਤਾਰ ਇਹ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਦੇਸ਼ ਦਾ ਇਹ ਸੰਵੇਦਨਸ਼ੀਲ ਹਿੱਸਾ ਅੰਤਰਰਾਸ਼ਟਰੀ ਨਸ਼ਾ ਨੈਟਵਰਕ ਦਾ ਹਿੱਸਾ ਬਣਦਾ ਜਾ ਰਿਹਾ ਹੈ।
39 ਬੰਧਕ ਨੌਜਵਾਨਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਦੇ ਹੱਥ ਖੜ੍ਹੇ : ਤੋਤਾ ਸਿੰਘ
NEXT STORY