ਮੋਗਾ, (ਆਜ਼ਾਦ)- ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਮੋਗਾ ਪੁਲਸ ਵਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਗਸ਼ਤ ਦੌਰਾਨ ਗੁਰਦੇਵ ਸਿੰਘ ਨਿਵਾਸੀ ਪਿੰਡ ਰਾਮੂੰਵਾਲਾ ਕਲਾਂ ਨੂੰ ਕਾਬੂ ਕਰਕੇ ਉਸ ਤੋਂ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਇਸ ਸਬੰਧ ਵਿਚ ਥਾਣਾ ਸਿਟੀ ਸਾਊਥ ਮੋਗਾ ਵਲੋਂ ਦੋਸ਼ੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਥਾਣਾ ਚੜਿੱਕ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਸ਼ਾਮ ਸਵਾ 4 ਵਜੇ ਕਰੀਬ ਪਿੰਡ ਚੜਿੱਕ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਗੁਰਦੇਵ ਸਿੰਘ ਨੂੰ ਰੋਕਿਆ ਤਾਂ ਤਲਾਸ਼ੀ ਲੈਣ 'ਤੇ ਉਸ ਕੋਲੋਂ ਉਕਤ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੇ ਬਾਅਦ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸੇ ਤਰ੍ਹਾਂ ਹੌਲਦਾਰ ਰੇਸ਼ਮ ਸਿੰਘ ਨੇ ਗਸ਼ਤ ਦੌਰਾਨ ਹਰਬੰਸ ਸਿੰਘ ਨਿਵਾਸੀ ਬਾਘਾ ਪੁਰਾਣਾ ਨੂੰ ਕਾਬੂ ਕਰਕੇ ਉਸ ਤੋਂ 72 ਬੋਤਲਾਂ (54 ਹਜ਼ਾਰ ਮਿ.ਲੀ.) ਸ਼ਰਾਬ ਠੇਕਾ ਬਰਾਮਦ ਕੀਤੀ ਗਈ। ਦੋਸ਼ੀ ਦੇ ਖਿਲਾਫ ਬਾਘਾ ਪੁਰਾਣਾ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ। ਹੌਲਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਸ ਪਾਰਟੀ ਇਲਾਕੇ 'ਚ ਗਸ਼ਤ ਕਰ ਰਹੇ ਸੀ ਤਾਂ ਦੋਸ਼ੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਕਤ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਹੌਲਦਾਰ ਜਸਵਿੰਦਰ ਸਿੰਘ ਵਲੋਂ ਸੰਤੋਖ ਸਿੰਘ ਨਿਵਾਸੀ ਪਿੰਡ ਡੱਲਾ ਹਾਲ ਵਿਸ਼ਵਕਰਮਾ ਨਗਰ ਮੋਗਾ ਨੂੰ ਕਾਬੂ ਕਰਕੇ ਉਸ ਤੋਂ 1500 ਰੁਪਏ ਬਰਾਮਦ ਕੀਤੇ। ਦੋਸ਼ੀ ਦੇ ਖਿਲਾਫ ਗੈਂਬਲਿੰਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਬਾਅਦ ਵਿਚ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
ਪੰਜਾਬ 'ਚ ਇਸ ਸਮੇਂ 'ਸਿਆਸੀ ਜੁਗਾੜ' ਚੱਲ ਰਿਹੈ : ਮਨਪ੍ਰੀਤ ਬਾਦਲ
NEXT STORY