ਬਟਾਲਾ (ਬੇਰੀ)-ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿਚ ਲੋਕਾਂ ਤੱਕ ਅਸਾਨ ਅਤੇ ਸਿੱਧੀ ਪਹੁੰਚ ਬਣਾਉਂਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਈ-ਮੇਲ ਅਕਾਊਂਟ sukhbirbadal 2014@gmail.com ਸ਼ੁਰੂ ਕੀਤਾ ਗਿਆ ਹੈ ਜਿਸ ਉੱਪਰ ਲੋਕ ਆਪਣੀਆਂ ਸ਼ਿਕਾਇਤਾਂ ਆਨ ਲਾਈਨ ਕਰ ਸਕਦੇ ਹਨ। ਉੱਪ ਮੁੱਖ ਮੰਤਰੀ ਦੇ ਇਸ ਈ-ਮੇਲ ਪਤੇ 'ਤੇ ਸਰਕਾਰੀ ਦਫ਼ਤਰਾਂ ਅੰਦਰ ਕੰਮਕਾਰ ਅੰਦਰ ਹੋਰ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਜਨਹਿੱਤ ਦੀ ਭਲਾਈ ਲਈ ਸੁਝਾਅ ਵੀ ਦਿੱਤੇ ਜਾ ਸਕਦੇ ਹਨ। ਇਸ ਈ-ਮੇਲ ਪਤੇ 'ਤੇ ਆਈਆਂ ਸ਼ਿਕਾਇਤਾਂ ਦੀ ਉੱਪ ਮੁੱਖ ਮੰਤਰੀ ਸ. ਬਾਦਲ ਅਤੇ ਪ੍ਰਮੁੱਖ ਸਕੱਤਰ ਪੰਜਾਬ ਵੱਲੋਂ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ 1 ਜੁਲਾਈ 2014 ਤੋਂ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦਾ ਇਹ ਈ-ਮੇਲ ਅਕਾਊਂਟ ਸ਼ੁਰੂ ਕੀਤਾ ਗਿਆ ਹੈ, ਜਿਸ ਉੱਪਰ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਦਰਜ ਕਰਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਵੱਲੋਂ ਕਿਸੇ ਵਿਭਾਗਾਂ ਨਾਲ ਸਬੰਧਤ ਜਾਂ ਆਪਣੀਆਂ ਨਿੱਜੀ ਸ਼ਿਕਾਇਤਾਂ ਉਪਰੋਕਤ ਅਕਾਊਂਟ 'ਤੇ ਦਰਜ ਕਰਵਾਈਆਂ ਜਾਂਦੀਆਂ ਹਨ, ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਸ ਵਿਭਾਗ ਦੇ ਖਿਲਾਫ਼ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਸਬੰਧਤ ਵਿਭਾਗ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਉਸ ਸ਼ਿਕਾਇਤ ਨੂੰ ਹੱਲ ਕਰਨਾ ਹੁੰਦਾ ਹੈ ਅਤੇ ਹਰ ਹੀਲੇ ਸ਼ਿਕਾਇਤ ਕਰਤਾ ਨੂੰ ਸੰਤੁਸ਼ਟ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਜੇਕਰ ਸ਼ਿਕਾਇਤ ਦੇ ਅੰਦਰ ਕਿਸੇ ਸਰਕਾਰੀ ਅਦਾਰੇ ਦੀ ਅਣਗਹਿਲੀ ਪਾਈ ਜਾਵੇ ਤਾਂ ਅਜਿਹੇ ਵਿਭਾਗ ਦੇ ਖਿਲਾਫ਼ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟ ਆਦੇਸ਼ ਹਨ ਕਿ ਜੇਕਰ ਸ਼ਿਕਾਇਤ ਕਰਤਾ ਖੁਦ ਪੇਸ਼ ਨਹੀ ਹੁੰਦਾ ਤਾਂ ਸਬੰਧਤ ਵਿਭਾਗ ਉਸ ਨਾਲ ਨਿੱਜੀ ਰਾਬਤਾ ਕਰੇ ਤਾਂ ਜੋ ਸ਼ਿਕਾਇਤ ਕਰਤਾ ਦੀ ਸੰਤੁਸ਼ਟੀ ਕਰਵਾਈ ਜਾ ਸਕੇ। ਡਾ. ਤ੍ਰਿਖਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਪਰੋਕਤ ਸ਼ਿਕਾਇਤਾਂ ਦੇ ਆਧਾਰ 'ਤੇ ਸਬੰਧਤ ਵਿਭਾਗ ਦੇ ਖਿਲਾਫ਼ ਕੀਤੀ ਕਾਰਵਾਈ ਸਬੰਧੀ ਪ੍ਰਮੱਖ ਸਕੱਤਰ ਪੰਜਾਬ ਅਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੂੰ ਲਿਖਤੀ ਜਾਣੂੰ ਕਰਵਾਇਆ ਜਾਂਦਾ ਹੈ।
ਇਹ ਹੈ ਈਮਾਨਦਾਰੀ ਦੀ ਇਕ ਹੋਰ ਮਿਸਾਲ
NEXT STORY