ਬਟਾਲਾ (ਬੇਰੀ)- ਬੁੱਧਵਾਰ ਨੂੰ ਸਥਾਨਕ ਅੰਮ੍ਰਿਤਸਰ ਰੋਡ ਬਾਈਪਾਸ ਨੇੜੇ ਇਕ ਟਰੱਕ ਵਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਡੁੱਲਟ ਨੇ ਦੱਸਿਆ ਕਿ ਉਹ ਆਪਣੇ ਚੇਚੇਰੇ ਭਰਾ ਸ਼ੁਭਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੱਟੀਵਾਲ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਡੁੱਲਟ ਤੋਂ ਬਟਾਲਾ ਵੱਲ ਆ ਰਹੇ ਸਨ। ਜਦੋਂ ਇਹ ਅੰਮ੍ਰਿਤਸਰ ਜੀ. ਟੀ. ਰੋਡ ਬਾਈਪਾਸ ਤੋਂ ਮੁੜੇ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੰ. ਪੀ. ਬੀ.-05-9572 ਜਿਸ ਨੂੰ ਸੁਖਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਦੌਲਤਪੁਰ ਚਲਾ ਰਿਹਾ ਸੀ, ਨੇ ਉਕਤ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਨਾਲ ਉਕਤ ਦੋਵੇਂ ਚਚੇਰੇ ਭਰਾ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਵੀ ਪਤਾ ਲੱਗਾ ਹੈ ਕਿ ਟਰੱਕ ਚਾਲਕ ਨੇ ਟਰੱਕ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਬਾਈਪਾਸ ਨਾਕੇ 'ਤੇ ਖੜ੍ਹੇ ਪੁਲਸ ਕਰਮਚਾਰੀਆਂ ਹੌਲਦਾਰ ਸਤਨਾਮ ਸਿੰਘ, ਹੌਲਦਾਰ ਸੁਖਦੇਵ ਸਿੰਘ ਤੇ ਹੌਲਦਾਰ ਰਮੇਸ਼ ਕੁਮਾਰ ਨੇ ਟਰੱਕ ਚਾਲਕ ਨੂੰ ਟਰੱਕ ਸਮੇਤ ਦਬੋਚ ਲਿਆ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।
ਸੰਗਤਾਂ ਲਈ ਬੋਝ ਬਣਿਆ ਟੋਲ ਪਲਾਜ਼ਾ
NEXT STORY