ਫਰੀਦਕੋਟ : ਦੇਸ਼ ਦੇ ਖਿਡਾਰੀ ਦੇਸ਼ ਲਈ ਮੈਡਲ ਜਿੱਤਣ ਦੀ ਲਈ ਆਪਣੀ ਪੂਰੀ ਜਾਨ ਲਗਾ ਦਿੰਦੇ ਹਨ ਪਰ ਜਦੋਂ ਇਨ੍ਹਾਂ ਖਿਡਾਰੀਆਂ 'ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਸਰਕਾਰ ਪੂਰੀ ਤਰ੍ਹਾਂ ਮੂੰਹ ਫੇਰ ਲੈਂਦੀ ਹੈ। ਫਰੀਦਕੋਟ 'ਚ ਪੰਜਾਬ ਦੀ ਕਬੱਡੀ ਟੀਮ ਦੀ ਚਾਰ ਮਹਿਲਾ ਖਿਡਾਰਣਾਂ ਸੜਕ ਹਾਦਸੇ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਹਸਪਤਾਲ 'ਚ ਇਲਾਜ ਅਧੀਨ ਹਨ। ਇਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਭਵਿੱਖ 'ਚ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਕਿਉਂਕਿ ਉਹ ਬੇਹੱਦ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਵੀ ਇਨ੍ਹਾਂ ਖਿਡਾਰੀਆਂ ਦੀ ਮਦਦ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਬਾਦਲ 'ਚ ਹੋਣ ਵਾਲੀ ਨੈਸ਼ਨਲ ਸਕੂਲ ਗੇਮਜ਼ ਵਿਚ ਕੁੜੀਆਂ ਦੀ ਕਬੱਡੀ 'ਚ ਜੇਤੂ ਹੋਣ ਉਪੰਤ ਇਹ ਖਿਡਾਰਣਾਂ ਆਪਣੇ ਕੋਚ ਅਤੇ ਸਹਾਇਕ ਕੋਚ ਨਾਲ ਵਾਪਸ ਆਪਣੇ ਪਿੰਡ ਜਾ ਰਹੀਆਂ ਸਨ ਤਾਂ ਅਚਾਨਕ ਇਨ੍ਹਾਂ ਦੀ ਕਾਰ ਦਰਖਤ ਨਾਲ ਟਕਰਾ ਗਈ ਸੀ। ਇਸ ਹਾਦਸੇ 'ਚ ਕੋਚ ਅਤੇ ਸਹਾਇਕ ਕੋਚ ਦੀ ਮੌਤ ਹੋ ਗਈ ਅਤੇ ਇਹ ਚਾਰੇ ਖਿਡਾਰਣਾਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ।
ਸਵਰਨ ਸਲਾਰੀਆਂ ਤੇ ਬਲਾਤਕਾਰ ਦੇ ਦੋਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਤੋਂ ਕੱਢਿਆ ਜਾਵੇ : ਭਾਜਪਾ
NEXT STORY