ਡੇਰਾ ਬਾਬਾ ਨਾਨਕ (ਵਤਨ)- ਐਸ. ਐਸ. ਪੀ. ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਬੁੱਧਵਾਰ ਨੂੰ ਸਥਾਨਕ ਪੁਲਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਾਉਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐਸ. ਐਚ ਓ ਸੱਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਏ.ਐਸ.ਆਈ. ਗੁਰਦੇਵ ਸਿੰਘ ਦੀ ਅਗਵਾਈ ਹੇਠ ਮਾਲੇਵਾਲ ਪੁੱਲੀ ਤੇ ਨਾਕਾ ਲਗਾਇਆ ਹੋਇਆ ਸੀ ਕਿ ਸ਼ੱਕੀ ਵਿਅਕਤੀ ਨੂੰ ਆਉਂਦਾ ਵੇਖ ਕੇ ਜਦੋਂ ਪੁਲਸ ਨੇ ਉਸਦੀ ਤਲਾਸ਼ੀ ਲਈ ਤਾਂ ਉਸ ਪਾਸੋ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਦੋਸ਼ੀਆਂ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਪਿਆਰਾ ਸਿੰਘ ਚਿਤੌਰਗੜ੍ਹ ਵਜੋਂ ਹੋਈ ਹੈ। ਪੁਲਸ ਨੇ ਦੋਸੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਦੂਸਰੀ ਕਾਰਵਾਈ ਵਿਚ ਐਸ.ਆਈ. ਸਰਦੂਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਅੱਡਾ ਧਰਮਕੋਟ ਰੰਧਾਵਾ ਵਿਖੇ ਨਾਕਾ ਲਗਾਇਆ ਹੋਇਆ ਸੀ ਤੇ ਇਸ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 250 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਇਸ ਵਿਅਕਤੀ ਦੀ ਪਛਾਣ ਅਮਨ ਮਸੀਹ ਪੁੱਤਰ ਸੁੱਚਾ ਮਸੀਹ ਵਾਸੀ ਧਰਮਕੋਟ ਰੰਧਾਵਾ ਵਜੋਂ ਹੋਈ। ਪੁਲਸ ਨੇ ਇਸ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਟਰੱਕ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
NEXT STORY