ਪਾਇਲ (ਵਿਨਾਇਕ)-ਖੰਨਾ ਪੁਲਸ ਜ਼ਿਲਾ ਦੇ ਮੁੱਖੀ ਗੁਰਪ੍ਰੀਤ ਸਿੰਘ ਗਿੱਲ ਐੱਸ.ਐੱਸ.ਪੀ. ਦੀ ਹਦਾਇਤ 'ਤੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਵਿਜੇ ਕੁਮਾਰ ਨੇ ਗਸ਼ਤ ਦੌਰਾਨ ਨਹਿਰ ਪੁੱਲ ਡੂੰਮ ਤੋਂ ਦੋਸ਼ੀ ਅਕਬਰ ਅਲੀ ਪੁੱਤਰ ਸਦੀਕ ਮੁਹੰਮਦ ਵਾਸੀ ਪਿੰਡ ਚਨਾਰਥਲ ਜ਼ਿਲਾ ਫਤਿਹਗੜ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ 'ਚੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਅਨੁਸਾਰ ਸਹਾਇਕ ਥਾਣੇਦਾਰ ਵਿਜੇ ਕੁਮਾਰ ਦੀ ਅਗਵਾਈ ਹੇਠ ਮੰਗਲਵਾਰ ਨੂੰ ਬਾਅਦ ਦੁਪਹਿਰ 2 ਵਜੇ ਪੁਲਸ ਪਾਰਟੀ ਵਲੋਂ ਨਹਿਰ ਪੁੱਲ ਡੂੰਮ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਕਥਿਤ ਦੋਸ਼ੀ ਪਿੰਡ ਰਾਣੋ ਸਾਇਡ ਤੋਂ ਪੈਦਲ ਤੁਰਿਆ ਆ ਰਿਹਾ ਸੀ।
ਜਿਸ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ 'ਚੋਂ ਉਪਰੋਕਤ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਦੋਸ਼ੀ ਅਕਬਰ ਅਲੀ ਵਿਰੁੱਧ ਥਾਣਾ ਪਾਇਲ ਵਿਖੇ ਮੁਕੱਦਮਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਵਲੋਂ 'ਫੂਡ ਪ੍ਰੋਸੈਸਿੰਗ ਟ੍ਰੇਨਿੰਗ ਐਂਡ ਬਿਜ਼ਨਸ ਸੈਂਟਰ' ਦੀ ਪ੍ਰਵਾਨਗੀ
NEXT STORY