ਪਟਿਆਲਾ- ਮੋਦੀ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਕਈ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ ਪਰ ਟਰਾਂਸਪੋਰਟ ਅਤੇ ਹੋਰ ਖੇਤਰਾਂ 'ਚ ਕਿਰਾਇਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਜਾ ਰਹੀ ਹੈ। ਜਿਸ ਕਾਰਨ ਰੋਜ਼ਾਨਾ ਸਫਰ ਕਰਨ ਵਾਲੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ ਕਿ ਜੇ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੇ ਭਾਅ ਘੱਟ ਕੀਤੇ ਜਾ ਚੁੱਕੇ ਹਨ ਤੇ ਕਿਰਾਇਆਂ 'ਚ ਕਿਸੇ ਤਰ੍ਹਾਂ ਦੀ ਕਟੌਤੀ ਕਿਉਂ ਨਹੀਂ ਕੀਤੀ ਗਈ ਹੈ। 'ਜਗ ਬਾਣੀ' ਟੀਮ ਵਲੋਂ ਇਕ ਸਰਵੇ ਕੀਤਾ ਗਿਆ।
ਯਾਤਰੀਆਂ ਨੇ ਦੱਸਿਆ ਕਿ ਪਿਛਲੇ ਕਾਫੀ 2 ਮਹੀਨਿਆਂ ਤੋਂ ਡੀਜ਼ਲ ਦੇ ਭਾਅ ਘਟਾਏ ਜਾ ਰਹੇ ਹਨ ਫਿਰ ਵੀ ਬੱਸਾਂ ਦੇ ਕਿਰਾਏ ਕਿਉਂ ਨਹੀਂ ਘਟਾਏ ਜਾ ਰਹੇ। ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰੋਜ਼ਾਨਾ ਬੱਸ 'ਚ ਸਫਰ ਕਰਕੇ ਆਪਣੇ ਸਕੂਲਾਂ, ਕਾਲਜਾਂ ਨੂੰ ਜਾਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਮਹਿੰਗੇ ਕਿਰਾਏ ਕਾਰਨ ਕਾਫੀ ਪ੍ਰੇਸ਼ਾਨੀ ਆਉਂਦੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਵਲੋਂ ਡੀਜ਼ਲ ਦੇ ਭਾਅ ਵਧਾਏ ਜਾਂਦੇ ਹਨ ਤਾਂ ਕਿਰਾਏ ਵਧਾਉਣ 'ਚ ਵੀ ਬਹੁਤੀ ਦੇਰ ਨਹੀਂ ਲੱਗਦੀ। ਉਸੇ ਤਰ੍ਹਾਂ ਜਦੋਂ ਪੈਟਰੋਲ-ਡੀਜ਼ਲ ਦੇ ਭਾਅ ਘੱਟਦੇ ਹਨ ਤਾਂ ਕਿਰਾਏ ਘਟਾਉਣ 'ਚ ਇੰਨੀ ਦੇਰ ਕਿਉਂ ਲੱਗਦੀ ਹੈ। ਸਰਕਾਰ ਨੂੰ ਇਸ ਬਾਰੇ ਕੁਝ ਸੋਚਣਾ ਚਾਹੀਦਾ ਹੈ।
ਪੰਜਾਬ ਦੀ ਆਰਥਿਕ ਮੰਦਹਾਲੀ ਲਈ ਕੇਂਦਰ ਤੇ ਮੌਜੂਦਾ ਹਾਲਾਤ ਜ਼ਿੰਮੇਵਾਰ : ਬਾਦਲ
NEXT STORY