ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਹਮਲੇ ਦੇ ਮੁੱਖ ਦੋਸ਼ੀ ਅਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਉੱਚ ਕਮਾਂਡਰ ਜਕੀਉਰ ਰਹਿਮਾਨ ਲਖਵੀ ਨੂੰ ਪਾਕਿਸਤਾਨ 'ਚ ਇਕ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਨੂੰ ਮੰਦਭਾਗਾ ਦੱਸਿਆ ਹੈ। ਪਾਕਿਸਤਾਨ ਦੀ ਜ਼ਮਾਨਤ ਰੋਧੀ ਅਦਾਲਤ ਨੇ ਜਕੀਉਰ ਰਹਿਮਾਨ ਲਖਵੀ ਨੂੰ ਵੀਰਵਾਰ ਜ਼ਮਾਨਤ ਦੇ ਦਿੱਤੀ। ਹਾਲਾਂਕਿ ਪਾਕਿਸਤਾਨ ਦੀ ਸਰਕਾਰ ਨੇ ਵੀ ਇਸ ਨੂੰ ਤਕਨੀਕੀ ਭੁੱਲ ਦੱਸਿਆ ਹੈ।
ਸਿੰਘ ਨੇ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੇਸ਼ਾਵਰ 'ਚ ਹੋਏ ਹਮਲੇ ਦਰਦਨਾਕ ਅੱਤਵਾਦੀ ਹਮਲੇ ਤੋਂ ਬਾਅਦ ਮੁੰਬਈ ਹਮਲੇ ਨਾਲ ਜੁੜੇ ਖਤਰਨਾਕ ਅੱਤਵਾਦੀ ਨੂੰ ਜ਼ਮਾਨਤ ਦਿੱਤਾ ਜਾਣਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਇਸ ਹਮਲੇ 'ਚ ਲਖਵੀ ਦੇ ਸ਼ਾਮਲ ਹੋਣ ਦੇ ਬਾਰੇ 'ਚ ਕਈ ਸਬੂਤ ਦਿੱਤੇ ਸਨ। ਉਨ੍ਹਾਂ ਨੇ ਉਮੀਦ ਜਤਾਈ ਕਿ ਪਾਕਿਸਤਾਨ ਸਰਕਾਰ ਇਸ ਫੈਸਲੇ ਖਿਲਾਫ ਹਾਈ ਕੋਰਟ 'ਚ ਅਪੀਲ ਕਰੇਗੀ ਜਿਸ ਨਾਲ ਕਿ ਇਹ ਜ਼ਮਾਨਤ ਰੱਦ ਕੀਤੀ ਜਾ ਸਕੇ।
ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਬਾਰੇ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਗੱਲ ਕਰਨਗੇ।
'ਮੈਂ ਆਪਣੇ ਬੇਟਾ-ਬੇਟੀ ਨੂੰ ਈ-ਰਿਕਸ਼ਾ 'ਚ ਨਹੀਂ ਬੈਠਾਵਾਂਗੀ'
NEXT STORY