ਜੰਮੂ- ਜੰਮੂ ਦੀ ਇਕ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ 'ਤੇ ਹੋਏ ਹਮਲੇ ਨੂੰ ਸਿੱਧੂ ਨੇ ਇਕ ਸਾਜ਼ਿਸ਼ ਦੱਸਿਆ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਿੱਧਾ-ਸਿੱਧਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਬਾਦਲ ਦੇ ਅਜਿਹੇ ਜ਼ੁਲਮਾਂ ਅੱਗੇ ਬਿਲਕੁੱਲ ਨਹੀਂ ਝੁੱਕਣਗੇ। ਜੰਮੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਆਪਣੀ ਸਪੀਚ 'ਚ ਬਾਣੀ ਦੀ ਵਰਤੋਂ ਕਰਦੇ ਰਹੇ ਹਨ, ਜਦਕਿ ਹੁਣ ਇਸ ਨੂੰ ਜਾਣਬੁੱਝ ਕੇ ਮੁੱਦਾ ਬਣਾਇਆ ਜਾ ਰਿਹਾ ਹੈ।
ਭਾਜਪਾ ਦੇ ਸਟਾਰ ਪ੍ਰਚਾਰਕ ਦਾ ਕਹਿਣਾ ਹੈ ਕਿ ਅਕਾਲੀ ਦਲ ਉਨ੍ਹਾਂ ਦੀ ਪ੍ਰਸਿੱਧੀ ਨੂੰ ਵੇਖ ਕੇ ਅਜਿਹੀ ਹਰਕਤਾਂ ਕਰ ਰਿਹਾ ਹੈ। ਭਾਜਪਾ ਨੇਤਾ ਨੇ ਕਿਹਾ ਕਿ ਜੰਮੂ 'ਚ ਉਨ੍ਹਾਂ ਦੀਆਂ ਰੈਲੀਆਂ ਸਫਲ ਹੋ ਰਹੀਆਂ ਹਨ, ਜਿਸ ਨਾਲ ਬਾਦਲਾਂ ਦੀ ਰਾਤਾਂ ਦੀ ਨੀਂਦ ਉਡ ਗਈ ਹੈ। ਉਹ ਧਰਮ ਅਤੇ ਰਾਜਨੀਤੀ ਨੂੰ ਨਾਲ ਲੈ ਕੇ ਚੱਲ ਰਹੇ ਹਨ ਅਤੇ ਧਰਮ ਦੀ ਆੜ 'ਚ ਉਨ੍ਹਾਂ 'ਤੇ ਹਮਲੇ ਕਰਵਾਏ ਜਾ ਰਹੇ ਹਨ।
ਆ ਜਾਣ ਬਾਦਲ... ਮੈਂ ਤਿਆਰ ਹਾਂ : ਸਿੱਧੂ (ਵੀਡੀਓ)
NEXT STORY