ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਐੱਮ. ਪੀ. ਨਵਜੋਤ ਸਿੰਘ ਸਿੱਧੂ 'ਤੇ ਜੰਮੂ 'ਚ ਹੋਏ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਬਾਜਵਾ ਨੇ ਸ਼ੰਕਾ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਦੇ ਪੁੱਤਰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਇਸ ਪਿੱਛੇ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਪੰਜਾਬ ਦੇ ਭਾਜਪਾ ਆਗੂ 'ਤੇ ਇਹ ਦੂਜਾ ਹਮਲਾ ਹੈ। ਇਕ ਬਿਆਨ ਰਾਹੀਂ ਬਾਜਵਾ ਨੇ ਕਿਹਾ ਹੈ ਕਿ ਸਿੱਧੂ ਭਾਜਪਾ 'ਚ ਬਾਦਲਾਂ ਦੇ ਸਭ ਤੋਂ ਵੱਧ ਆਲੋਚਕਾਂ 'ਚੋਂ ਇਕ ਰਹੇ ਹਨ ਅਤੇ ਉਨ੍ਹਾਂ ਕਾਰਨ ਹੀ ਸਿੱਧੂ ਨੂੰ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਤੋਂ ਟਿਕਟ ਦੇਣੋਂ ਮਨ੍ਹਾ ਕਰ ਦਿੱਤਾ ਗਿਆ ਸੀ, ਜਿਥੋਂ ਉਹ 3 ਵਾਰ ਜੇਤੂ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਜੰਮੂ 'ਚ ਉਸ ਮੁੱਦੇ 'ਤੇ ਸਿੱਧੂ 'ਤੇ ਹਮਲਾ ਕੀਤਾ ਹੈ, ਜਿਸ ਨੂੰ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਸਨ ਅਤੇ ਇਸ ਨੂੰ ਉਨ੍ਹਾਂ ਦੇ ਆਪਣੇ ਸੂਬੇ ਤੇ ਖਾਸ ਕਰਕੇ ਅੰਮ੍ਰਿਤਸਰ 'ਚ ਵੀ ਨਹੀਂ ਚੁੱਕਿਆ ਗਿਆ ਸੀ। ਇਹ ਮੁੱਦਾ ਸਿਆਸਤ 'ਤੇ ਆਧਾਰਿਤ ਹੈ। ਅਜਿਹੇ ਹਮਲੇ ਲੋਕਤੰਤਰ ਵਿਰੋਧੀ ਹਨ।
ਪਿਆਰ 'ਚ ਮਿਲਿਆ ਧੋਖਾ
NEXT STORY