ਮੋਗਾ : ਦੇਸ਼ ਭਰ 'ਚ ਬਲਾਤਕਾਰ ਤੇ ਛੇੜਛਾੜ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਮੋਗਾ ਜ਼ਿਲੇ ਦਾ ਸਾਹਮਣੇ ਆਇਆ ਹੈ ਜਿਥੇ ਪੁਲਸ ਕਰਮਚਾਰੀਆਂ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹੋਏ ਇਕ ਲੜਕੀ ਨਾਲ ਸਮੂਹਕ ਬਲਾਤਕਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਨਾਬਾਲਗ ਨੇ ਮੋਗਾ ਦੇ ਇਕ ਸਹਾਇਕ ਥਾਣੇਦਾਰ ਸੁਖਦੇਵ ਸਿੰਘ, ਹੌਲਦਾਰ ਬਲਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਮੋਟਰ ਮਕੈਨਿਕ ਵਾਸੀ ਪ੍ਰੀਤ ਨਗਰ 'ਤੇ ਜਬਰਨ ਬਲਾਤਕਾਰ ਕਰਨ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਵਿਚ ਤਿੰਨਾਂ ਦੋਸ਼ੀਆਂ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੀੜਤਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਨੇ ਸਾਡਾ ਮਕਾਨ ਹੜਪ ਲਿਆ ਅਤੇ ਲਗਭਗ 2 ਮਹੀਨੇ ਪਹਿਲਾਂ ਜਦੋਂ ਉਹ ਮਕਾਨ 'ਚ ਗਈ ਤਾਂ ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ ਜਿਸ 'ਤੇ ਉਸ ਨੇ ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕੀਤਾ ਪਰ ਉਸ ਦੀ ਕਿਸੇ ਨੇ ਗੱਲ ਨਹੀਂ ਸੁਣੀ ਅਤੇ ਉਸ ਨੂੰ ਧਮਕਾਇਆ ਅਤੇ ਐਸ.ਡੀ.ਐਮ. ਦੀ ਅਦਾਲਤ 'ਚ ਪੇਸ਼ ਕੀਤਾ ਜਿਨ੍ਹਾਂ ਨੇ ਉਸ ਨੂੰ ਨਾਰੀ ਨਿਕੇਤਨ ਭੇਜ ਦਿੱਤਾ।
ਇਸ ਉਪਰੰਤ ਉਸ ਨੇ ਆਪਣੇ ਪਿਤਾ ਨੂੰ ਸਾਰੀ ਗੱਲ ਦੱਸੀ। ਉਸ ਤੋਂ ਪਹਿਲਾਂ ਉਹ ਇਕ ਧਾਰਮਿਕ ਡੇਰੇ 'ਚ ਡਰ ਦੇ ਮਾਰੇ ਚਲੀ ਗਈ ਸੀ। ਜਿਥੋਂ ਵਾਪਸ ਆ ਕੇ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਪੀੜਤਾ ਨੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਾਂ ਤਾਂ ਉਸ ਦਾ ਮਕਾਨ ਇਨ੍ਹਾਂ ਤੋਂ ਵਾਪਸ ਦਿਵਾਇਆ ਜਾਵੇ ਜਾਂ ਪੈਸੇ ਦਿਵਾਏ ਜਾਣ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਗੁਰਦੁਆਰੇ ਵਿਚੋਂ ਹਜਾਰਾਂ ਦੀ ਨਕਦੀ ਅਤੇ ਗੈਸ ਸਿਲੰਡਰ ਚੋਰੀ
NEXT STORY