ਫਤਿਹਗੜ੍ਹ ਚੂੜੀਆਂ (ਸਾਰੰਗਲ, ਬਿਕਰਮਜੀਤ) : ਬੀਤੇ ਦਿਨੀਂ ਸਥਾਨਕ ਮਜੀਠਾ ਰੋਡ ਪੈਟਰੋਲ ਪੰਪ ਦੇ ਨੇੜੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ 'ਚੋਂ ਚੋਰਾਂ ਵਲੋਂ ਨਕਦੀ ਅਤੇ ਗੈਸ ਸਿਲੰਡਰ ਚੋਰੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਮਿੰਟਾ ਰੰਧਾਵਾ, ਅਜੀਤ ਸਿੰਘ ਰੰਧਾਵਾ, ਕੁਲਬੀਰ ਸਿੰਘ, ਹਰਭਜਨ ਸਿੰਘ ਅਤੇ ਬਲਬੀਰ ਸਿੰਘ ਆਦਿ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਗੁਰਦੁਆਰਾ ਦੁਖ ਨਿਵਾਰਨ ਸਾਹਿਬ 'ਚ ਚੋਰਾਂ ਵਲੋਂ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਅਤੇ ਗੁਰਦੁਆਰੇ ਦੀ ਗੋਲਕ ਭੰਨ ਕੇ ਉਸ 'ਚੋਂ ਲੱਗਭਗ ਸੱਤ ਹਜ਼ਾਰ ਦੀ ਨਕਦੀ ਅਤੇ ਇਕ ਗੈਸ ਸਿਲੰਡਰ ਚੋਰੀ ਕਰ ਲਿਆ ਗਿਆ, ਜਿਸ ਦਾ ਪਤਾ ਉਦੋਂ ਲੱਗਾ, ਜਦੋਂ ਗੁਰਦੁਆਰੇ ਦੇ ਗਰੰਥੀ ਭਾਈ ਹਰਪਾਲ ਸਿੰਘ ਸਵੇਰੇ ਤੜਕੇ ਉੱਠ ਕੇ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਨ ਲਈ ਪਹੁੰਚੇ।
ਉਨ੍ਹਾਂ ਦੱਸਿਆ ਕਿ ਜਦੋਂ ਉਹ ਉਥੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰੇ ਦੇ ਦਰਵਾਜ਼ਿਆਂ ਨੂੰ ਲੱਗੇ ਤਾਲੇ ਟੁੱਟੇ ਹੋਏ ਹਨ ਅਤੇ ਚੋਰਾਂ ਵਲੋਂ ਗੁਰਦੁਆਰੇ ਅੰਦਰੋਂ ਨਕਦੀ ਅਤੇ ਗੈਸ ਸਿੰਲਡਰ ਚੋਰੀ ਕਰ ਲਿਆ ਗਿਆ ਹੈ। ਜਿਸ ਸੰਬੰਧੀ ਤੁਰੰਤ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਸੂਚਨਾ ਦੇ ਦਿੱਤੀ ਗਈ ਸੀ ਪਰ ਪੁਲਸ ਅਜੇ ਤੱਕ ਘਟਨਾ ਦਾ ਜਾਇਜ਼ਾ ਲੈਣ ਲਈ ਨਹੀਂ ਪਹੁੰਚੀ।
ਕੁੱਟਮਾਰ ਕਰਨ ਵਾਲੇ ਪਿਤਾ-ਪੁੱਤਰ ਖਿਲਾਫ ਮਾਮਲਾ ਦਰਜ
NEXT STORY