ਜਲੰਧਰ- ਪਿਛਲੇ ਦਿਨੀਂ ਪਾਕਿਸਤਾਨ ਦੇ ਜ਼ਿਲਾ ਪੇਸ਼ਾਵਰ 'ਚ ਹੋਏ ਕਤਲੇਆਮ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਇਕ ਹਫਤੇ ਤੋਂ ਬਾਅਦ ਜਲੰਧਰ ਦੇ ਬੱਸ ਸਟੈਂਡ 'ਤੇ 'ਜਗ ਬਾਣੀ' (ਪੰਜਾਬ ਕੇਸਰੀ) ਦੀ ਟੀਮ ਨੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਉਥੋਂ ਦੇ ਸੁਰੱਖਿਆ ਪ੍ਰਬੰਧ ਕਿੰਨੇ ਕੁ ਸਖ਼ਤ ਕੀਤੇ ਗਏ ਹਨ ਅਤੇ ਪੱਤਰਕਾਰ ਪਰਮਜੀਤ ਸਿੰਘ ਰੰਗਪੁਰੀ ਨੇ ਦੇਖਿਆ ਕਿ ਉਥੋਂ ਦੀ ਸੁਰੱਖਿਆ ਦੇ ਨਾਂ 'ਤੇ ਕਿਸੇ ਤਰ੍ਹਾਂ ਦੀ ਵੀ ਚੌਕਸੀ ਨਹੀਂ ਵਰਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਦੇ ਪੇਸ਼ਾਵਰ 'ਚ ਇਕ ਆਰਮੀ ਸਕੂਲ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ ਜਿਸ 'ਚ 142 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 132 ਸਕੂਲੀ ਵਿਦਿਆਰਥੀ ਵੀ ਸ਼ਾਮਲ ਸਨ। ਇਸ ਅੱਤਵਾਦੀ ਹਮਲੇ ਤੋਂ ਬਾਅਦ ਕਈ ਦੇਸ਼ਾਂ 'ਚ ਸੁਰੱਖਿਆ ਇੰਤਜ਼ਾਮ ਵਧਾ ਦਿੱਤੇ ਗਏ ਸਨ। ਇਸੇ ਦੌਰਾਨ ਪੰਜਾਬ 'ਚ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਚੌਕਸੀ ਵਧਾਈ ਗਈ ਸੀ।
ਅਨਿਲ ਜੋਸ਼ੀ ਨੇ ਸਤਪਾਲ ਸ਼ਰਮਾ ਨੂੰ ਜ਼ਿਲਾ ਮੀਤ ਪ੍ਰਧਾਨ ਨਾਮਜ਼ਦ ਕੀਤਾ
NEXT STORY