ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ ਨੇ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਸਤੀਫਾ ਦੇਣ ਤੋਂ ਬਾਅਦ ਈ.ਡੀ. ਜਾਂਚ 'ਚ ਸ਼ਾਮਿਲ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਡਰੱਗ ਮਾਮਲੇ ਦੀ ਸਾਰੀ ਜਾਂਚ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। ਮਜੀਠੀਆ ਨੂੰ ਈ.ਡੀ. ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਮਾਨ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਮਜੀਠੀਆ ਨੂੰ ਹੁਣ ਅਸਤੀਫਾ ਦੇਣ ਤੋਂ ਬਾਅਦ ਹੀ ਜਾਂਚ 'ਚ ਸ਼ਾਮਲ ਹੋਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਾਦਲ ਸਰਕਾਰ ਜਾਂਚ ਨੂੰ ਪ੍ਰਭਾਵਿਤ ਕਰ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਮਜੀਠੀਆ 'ਤੇ ਕਾਰਵਾਈ ਕਰਵਾਉਣ ਦੀ ਮੰਗ ਦਿੱਲੀ ਵਿਧਾਨ ਸਭਾ 'ਚ ਕੀਤੀ ਸੀ।
ਗੋਲੀ ਲੱਗਣ ਨਾਲ ਔਰਤ ਗੰਭੀਰ ਜ਼ਖ਼ਮੀ
NEXT STORY