ਤਰਨਤਾਰਨ, (ਆਹਲੂਵਾਲੀਆ)- ਤਰਨਤਾਰਨ ਸ਼ਹਿਰ ਇਕ ਇਤਿਹਾਸਕ ਧਾਰਮਿਕ ਅਸਥਾਨ ਹੈ ਜੋ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਰੋਸਾਈ ਨਗਰੀ ਹੈ ਜਿਥੇ ਕਿ ਰੋਜ਼ਾਨਾ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਉਥੇ ਆਮ ਜਨਤਾ ਨੂੰ ਜੀ. ਟੀ. ਰੋਡ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਆਉਣ ਜਾਣ ਲਈ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਨਾਜਾਇਜ਼ ਕਬਜ਼ੇ ਅਕਸਰ ਕੀਤੇ ਹੋਏ ਮਿਲਦੇ ਹਨ ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ ਜਿਸ ਤਹਿਤ ਆਮ ਜਨਤਾ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਸੁਖਵਿੰਦਰ ਸਿੰਘ ਡੀ. ਐੱਸ. ਪੀ. ਸਿਟੀ ਤਰਨਤਾਰਨ ਦੀਆਂ ਹਦਾਇਤਾਂ ਅਨੁਸਾਰ ਤਰਨਤਾਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਜੀ. ਟੀ. ਰੋਡ ਤੋਂ ਨਾਜਾਇਜ਼ ਕਬਜ਼ੇ ਟ੍ਰੈਫਿਕ ਪੁਲਸ, ਥਾਣਾ ਸਿਟੀ ਪੁਲਸ ਅਤੇ ਨਗਰ ਕੌਂਸਲ ਤਰਨਤਾਰਨ ਵਲੋਂ ਸਾਂਝੇ ਤੌਰ 'ਤੇ ਹਟਾਏ ਗਏ ਜਿਸ ਮੁਤਾਬਕ ਟ੍ਰੈਫਿਕ ਪੁਲਸ ਜ਼ਿਲਾ ਇੰਚਾਰਜ ਇੰਸਪੈਕਟਰ ਹਰਦੀਪ ਸਿੰਘ, ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਨਿਰਮਲ ਸਿੰਘ, ਨਗਰ ਕੌਂਸਲ ਦੇ ਤਹਿਬਾਜ਼ਾਰੀ ਇੰਚਾਰਜ ਨਰਿੰਦਰ ਕੁਮਾਰ ਲੱਕੀ ਦੀ ਅਗਵਾਈ ਹੇਠ ਸ਼ਹਿਰ ਦੇ ਕਈ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਂਦੇ ਹੋਏ ਹਦਾਇਤ ਕੀਤੀ ਗਈ ਕਿ ਉਹ ਅੱਗੇ ਤੋਂ ਅਜਿਹਾ ਨਾ ਕਰਨ ਜਿਸ ਨਾਲ ਬਾਜ਼ਾਰਾਂ, ਜੀ. ਟੀ. ਰੋਡ ਵਿਖੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਪੇਸ਼ ਆਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਵਲੋਂ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ 'ਤੇ ਸਬ ਇੰਸਪੈਕਟਰ ਗੁਰਿੰਦਰਪਾਲ ਸਿੰਘ, ਏ. ਐੱਸ. ਆਈ. ਇਕਬਾਲ ਸਿੰਘ, ਗੋਪਾਲ ਸਿੰਘ, ਮੁਖਤਿਆਰ ਸਿੰਘ, ਥਾਣਾ ਸ਼ਹਿਰੀ ਟ੍ਰੈਫਿਕ ਦੇ ਮੁੱਖ ਮੁਨਸ਼ੀ ਸੁਖਦੇਵ ਸਿੰਘ, ਸੁਰਿੰਦਰਪਾਲ ਸਿੰਘ, ਨਗਰ ਕੌਂਸਲ ਦੇ ਅੰਗਰੇਜ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਮੋਦੀ ਦੇਸ਼ ਦੀ ਇਕ ਹੋਰ ਵੰਡ ਦੀ ਨੀਂਹ ਰੱਖ ਰਹੇ ਹਨ : ਬਾਜਵਾ
NEXT STORY