ਤਰਨਤਾਰਨ, (ਰਾਜੂ)- ਥਾਣਾ ਵਲਟੋਹੀ ਅਧੀਨ ਆਉਂਦੇ ਪਿੰਡ ਵਾੜਾ ਤੇਲੀਆ ਵਿਖੇ ਅਣਪਛਾਤੇ ਵਾਹਨ ਦੀ ਸਾਈਡ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਵਲਟੋਹਾ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਖਰਾਜ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ 'ਤੇ ਵਾੜਾ ਤੇਲੀਆ ਨੂੰ ਜਾ ਰਹੀ ਸੀ ਜਦੋਂ ਜੀ. ਟੀ. ਰੋਡ ਵਾੜਾ ਤੇਲੀਆ ਪਹੁੰਚੇ ਤਾਂ ਸੜਕ ਦੇ ਖੱਬੇ ਪਾਸੇ ਨਾ ਮਾਲੂਮ ਵਿਅਕਤੀ ਸੜਕ ਦੇ ਕਿਨਾਰੇ ਡਿੱਗਾ ਪਿਆ ਸੀ ਜਿਸ ਨੂੰ ਚੈੱਕ ਕਰਨ 'ਤੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ। ਕੋਈ ਹੈਵੀ ਵ੍ਹੀਕਲ ਸਾਈਡ ਮਾਰ ਕੇ ਚਲਾ ਗਿਆ। ਮਰਨ ਵਾਲੇ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ। ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਅਣਪਛਾਤੇ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਲੁੱਟ
NEXT STORY