ਬਠਿੰਡਾ- ਵਿਜੀਲੈਂਸ ਬਿਊਰੋ ਨੇ ਪੁਲਸ ਚੌਕੀ ਭੁਚੋ ਮੰਡੀ ਦੇ ਹੌਲਦਾਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ-ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਹੁਸ਼ਿਆਰ ਸਿੰਘ ਨੇ ਸ਼ਨੀਵਾਰ ਨੂੰ ਸਾਬਕਾ ਪੰਚ ਰਾਜਾ ਸਿੰਘ ਦੇ ਘਰ 'ਚ ਛਾਪਾ ਮਾਰ ਕੇ ਦੇਸੀ ਸ਼ਰਾਬ ਦੀਆਂ ਕੁਝ ਬੋਤਲਾਂ ਬਰਾਮਦ ਕੀਤੀਆਂ। ਇਸ ਦੌਰਾਨ ਹੌਲਦਾਰ ਨੇ ਰਾਜਾ ਸਿੰਘ 'ਤੇ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ 'ਤੇ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਦਲੇ 25 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ-ਹੱਥੀਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਦੋਸ਼ੀ ਹੌਲਦਾਰ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਇਸ ਘਟਨਾ ਨੇ ਇਕ ਵਾਰ ਫਿਰ ਤੋਂ ਖਾਕੀ ਨੂੰ ਦਾਗਦਾਰ ਕਰ ਦਿੱਤਾ ਹੈ।
ਪੰਜਾਬ ਪੁਲਸ 'ਚ ਭਰਤੀਆਂ ਨੂੰ ਲੈ ਕੇ ਸਨਸਨੀਖੇਜ਼ ਖੁਲਾਸਾ!
NEXT STORY