ਮੋਹਾਲੀ : ਇਥੋਂ ਦੇ ਫੇਜ਼-7 'ਚ ਮੋਹਾਲੀ ਪ੍ਰਾਪਰਟੀ ਕੰਸਲਟੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਨੇ ਆਪਣੇ ਹੀ ਮਕਾਨ 'ਚ ਕਿਰਾਏ 'ਤੇ ਰਹਿਣ ਵਾਲੀ ਕੁੜੀ ਨਾਲ ਦੁਸ਼ਕਰਮ ਕੀਤਾ। ਥਾਣਾ ਮਟੌਰ ਪੁਲਸ ਨੇ ਮੰਗਲਵਾਰ ਨੂੰ ਪੀੜਤ ਕੁੜੀ ਦੀ ਸ਼ਿਕਾਇਤ 'ਤੇ ਦੋਸ਼ੀ ਅਜੀਤ ਪਵਾਰ ਖਿਲਾਫ ਮਾਮਲਾ ਦਰਜ ਕੀਤਾ ਹੈ। ਅਜੇ ਤੱਕ ਦੋਸ਼ੀ ਪੁਲਸ ਦੀ ਪਹੁੰਚ ਤੋਂ ਬਾਹਰ ਹੈ।
ਪੁਲਸ ਦਿੱਤੀ ਸ਼ਿਕਾਇਤ 'ਚ ਪੀੜਤ ਕੁੜੀ ਨੇ ਦੱਸਿਆ ਕਿ ਮੂਲਰੂਪ 'ਚ ਉਹ ਫਾਜ਼ਿਲਕਾ ਦੀ ਰਹਿਣ ਵਾਲੀ ਹੈ ਅਤੇ ਸ਼ਹਿਰ 'ਚ ਰਹਿ ਕੇ ਹੀ ਪੜ੍ਹਾਈ ਕਰ ਰਹੀ ਹੈ। ਉਸ ਨੇ ਫੇਜ਼-7 'ਚ ਕਮਰਾ ਕਿਰਾਏ 'ਤੇ ਲਿਆ ਹੋਇਆ ਹੈ। ਉਹ ਦੋਸ਼ੀ ਦੇ ਘਰ 'ਚ ਉੱਪਰਲੀ ਮੰਜ਼ਲ 'ਤੇ ਰਹਿੰਦੀ ਹੈ। ਬੀਤੇ ਸੋਮਵਾਰ ਨੂੰ ਉਸ ਨੂੰ ਕਮਰੇ 'ਚ ਇਕੱਲੀ ਦੇਖ ਕੇ ਮਕਾਨ ਮਾਲਕ ਨੇ ਉਸ ਨਾਲ ਦੁਸ਼ਕਰਮ ਕੀਤਾ ਅਤੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ। ਪੀੜਤ ਕੁੜੀ ਦੀ ਸ਼ਿਕਾਇਤ 'ਤੇ ਪੁਲਸ ਨੇ ਦੋਸ਼ੀ ਖਿਲਾਫ ਆਈ.ਪੀ.ਸੀ. ਦੀ ਧਾਰਾ 376 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਨਾਲ ਹੀ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਕੁੜੀ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।
ਜਦੋਂ ਤੱਕ ਮੇਰੇ 'ਚ ਸਾਹ ਰਹਿਣਗੇ ਉਦੋਂ ਤੱਕ ਅਕਾਲੀ-ਭਾਜਪਾ ਗਠਜੋੜ ਰਹੇਗਾ : ਬਾਦਲ (ਵੀਡੀਓ)
NEXT STORY