ਚੰਡੀਗੜ੍ਹ- ਕੇਂਦਰ ਸਰਕਾਰ ਵਲੋਂ ਅਟਲ ਬਿਹਾਰੀ ਵਾਜਪਾਈ ਅਤੇ ਆਜ਼ਾਦੀ ਘੁਲਾਟੀ ਮਦਨ ਮੋਹਨ ਮਾਲਵੀ ਨੂੰ ਭਾਰਤ ਰਤਨ ਦਿੱਤੇ ਜਾਣ ਦੇ ਐਲਾਨ 'ਤੇ ਮੁੱਖ ਮੰਤਰੀ ਬਾਦਲ ਨੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਨੇ ਦੋਹਾਂ ਸ਼ਖਸੀਅਤਾਂ ਨੂੰ ਵਧਾਈ ਦਿੱਤੀ ਹੈ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਾਜਪਾਈ ਹੋਰਾਂ ਨਾਲ ਉਨ੍ਹਾਂ ਦਾ ਬੜਾ ਕਰੀਬੀ ਰਿਸ਼ਤਾ ਰਿਹਾ ਹੈ। ਮੈਂ ਵਾਜਪੇਈ ਨੂੰ ਭਾਰਤ ਰਤਨ ਸਨਮਾਨ ਵਜੋਂ ਚੁਨਣ ਲਈ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਾ ਹਾਂ। ਮੁੱਖ ਮੰਤਰੀ ਨੇ ਦੱਸਿਆ ਕਿ ਵਾਜਪਾਈ ਭਾਰਤ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਨੇ ਸਫਲਤਾਪੂਰਵਕ ਇਕ ਗਠਜੋੜ ਵਾਲੀ ਸਰਕਾਰ ਚਲਾਉਣ 'ਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਦਾ ਵੱਖਰਾ ਹੀ ਅੰਦਾਜ਼ ਰਿਹਾ ਹੈ।
ਜ਼ਿਕਰਯੋਗ ਹੈ ਕਿ 25 ਦਸੰਬਰ ਨੂੰ ਵਾਜਪੇਈ ਦੇ 90ਵੇਂ ਜਨਮ ਦਿਨ ਅਤੇ ਮਾਲਵੀ ਦੀ 153ਵੀਂ ਜਯੰਤੀ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਵਾਜਪਾਈ 1998 ਤੋਂ 2004 ਤੱਕ ਪ੍ਰਧਾਨ ਮੰਤਰੀ ਰਹੇ ਉਨ੍ਹਾਂ ਦੀ ਉਮਰ ਸਬੰਧੀ ਬੀਮਾਰੀਆਂ ਕਾਰਨ ਉਹ ਜਨਤਕ ਜੀਵਨ ਤੋਂ ਦੂਰ ਰਹੇ ਹਨ। ਵਾਜਪਾਈ ਨੂੰ ਹਮੇਸ਼ਾ ਆਤਮਵਿਸ਼ਵਾਸ ਨਾਲ ਫੈਸਲੇ ਲੈਣ ਲਈ ਵੀ ਮੰਨਿਆ ਜਾਂਦਾ ਰਿਹਾ ਹੈ, ਜਿਨ੍ਹਾਂ 'ਚ ਭਾਰਤ-ਪਾਕਿਸਤਾਨ ਦੇ ਮਤਭੇਦਾਂ ਨੂੰ ਦੂਰ ਕਰਨ ਵਰਗੀਆਂ ਕੋਸ਼ਿਸ਼ਾਂ ਸ਼ਾਮਲ ਹਨ।
ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ
NEXT STORY