ਅੰਮ੍ਰਿਤਸਰ- ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਇਲਾਕਿਆਂ ਤੋਂ ਲਗਜ਼ਰੀ ਗੱਡੀਆਂ ਨੂੰ ਚੋਰੀ ਕਰਨ ਵਾਲੇ ਗਿਰੋਹ ਦਾ ਅੰਮ੍ਰਿਤਸਰ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ 'ਚ ਪੁਲਸ ਨੇ 35 ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ ਜੋ ਕਿ ਰਾਜਧਾਨੀ ਦੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਚੋਰੀ ਕੀਤੀ ਗਈ ਸੀ। ਇਸ ਗਿਰੋਹ 'ਚ ਪੰਜਾਬ ਪੁਲਸ ਦਾ ਇਕ ਮੁਲਾਜ਼ਮ ਅਤੇ ਡੀ.ਟੀ.ਓ ਵਿਭਾਗ 'ਚ ਤਾਇਨਾਤ ਇਕ ਅਧਿਕਾਰੀ ਵੀ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਇਹ ਗਿਰੋਹ ਲਗਜ਼ਰੀ ਗੱਡੀਆਂ ਨੂੰ ਚੋਰੀ ਕਰਕੇ ਉਨ੍ਹਾਂ ਨੂੰ ਘੱਟ ਕੀਮਤ 'ਤੇ ਭੋਲੇ-ਭਾਲੇ ਲੋਕਾਂ ਨੂੰ ਵੇਚਦਾ ਸੀ।
ਪੁਲਸ ਮੁਲਾਜ਼ਮ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਮਾਮਲੇ 'ਚ ਆਇਆ ਨਵਾਂ ਮੋੜ (ਵੀਡੀਓ)
NEXT STORY